ਅਮਰੀਕਾ ਅੰਦਰ ਇਸ ਸਾਲ 11 ਭਾਰਤੀਆਂ ਵਿਦਿਆਰਥੀਆਂ ਦੀ ਹੋਈ ਮੌਤ, ਹਮਲਾਵਰਾਂ ਦੇ ਮਕਸਦ ਦਾ ਪਤਾ ਨਹੀਂ ਲੱਗਿਆ

17/04/2024 | Public Times Bureau | America

ਵਿਦੇਸ਼ਾਂ ਵਿੱਚ ਲਗਾਤਾਰ ਹੋ ਰਹੀਆਂ ਭਾਰਤੀ ਵਿਦਿਆਰਥੀਆਂ ਦੀਆਂ ਮੌਤਾਂ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਅਮਰੀਕਾ ਅੰਦਰ ਇਸ ਸਾਲ 11 ਭਾਰਤੀਆਂ ਵਿਦਿਆਰਥੀਆਂ ਦੀ ਮੌਤ ਨੇ ਹਿਲਾ ਕੇ ਰੱਖ ਦਿੱਤਾ ਹੈ। ਇਸ ਮਾਮਲੇ ਨੂੰ ਲੈ ਕੇ ਨਾ ਸਿਰਫ ਮਾਪੇ ਸਗੋਂ ਸਿੱਖਿਆ ਸੰਸਥਾਵਾਂ ਤੇ ਸਿੱਖਿਆ ਸ਼ਾਸਤਰੀ ਵੀ ਫਿਕਰਮੰਦ ਹਨ। ਉਂਝ ਅਜੇ ਤੱਕ ਇਨ੍ਹਾਂ ਮੌਤਾਂ ਪਿੱਛੇ ਕੋਈ ਸਟੀਕ ਕਾਰਨ ਨਹੀਂ ਲੱਭਿਆ ਜਾ ਸਕਿਆ। 

ਉਧਰ, ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਅਮਰੀਕਾ ਲਗਾਤਾਰ ਯਤਨ ਕਰ ਰਿਹਾ ਹੈ। ਪ੍ਰਮੁੱਖ ਭਾਰਤੀ-ਅਮਰੀਕੀ ਸਿੱਖਿਆ ਸ਼ਾਸਤਰੀ ਨੇ ਇਸ ਸਾਲ ਭਾਰਤੀ ਮੂਲ ਦੇ 11 ਵਿਦਿਆਰਥੀਆਂ ਦੀ ਮੌਤ ਜਾਂ ਇਸ ਸਾਲ ਭਾਰਤ ਤੋਂ ਆਉਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਇਹ ਗੱਲ ਕਹੀ ਹੈ। ਅਮਰੀਕਾ ‘ਚ ਭਾਰਤੀਆਂ ‘ਤੇ ਹਮਲਿਆਂ ਦੀਆਂ ਘਟਨਾਵਾਂ ਨੇ ਭਾਰਤੀ ਭਾਈਚਾਰੇ ਤੇ ਭਾਰਤ ‘ਚ ਰਹਿ ਰਹੇ ਵਿਦਿਆਰਥੀਆਂ ਦੇ ਪਰਿਵਾਰਾਂ ਦੀ ਚਿੰਤਾ ਵਧਾ ਦਿੱਤੀ ਹੈ। 

ਅਮਰੀਕਾ ਵਿੱਚ ਹੋਈਆਂ ਇਨ੍ਹਾਂ ਮੌਤਾਂ ਪਿੱਛੇ ਹਮਲਾਵਰਾਂ ਦੇ ਮਕਸਦ ਦਾ ਪਤਾ ਨਹੀਂ ਲੱਗਿਆ ਤੇ ਭਾਰਤੀ ਡਿਪਲੋਮੈਟਿਕ ਮਿਸ਼ਨਾਂ ਨੇ ਵਿਦਿਆਰਥੀਆਂ ਨਾਲ ਸੰਪਰਕ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਵਿੱਚ ਵਿਦਿਆਰਥੀ ਯੂਨੀਅਨਾਂ ਨਾਲ ਤਾਲਮੇਲ ਕਰਨਾ ਤੇ ਵਿਦਿਆਰਥੀਆਂ ਨੂੰ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਤੋਂ ਜਾਣੂ ਕਰਵਾਉਣਾ ਸ਼ਾਮਲ ਹੈ। 

ਵਰਜੀਨੀਆ ਦੀ ਜਾਰਜ ਮੇਸਨ ਯੂਨੀਵਰਸਿਟੀ ਦੇ ਸਕੂਲ ਆਫ਼ ਕੰਪਿਊਟਿੰਗ ਦੇ ਡਿਵੀਜ਼ਨਲ ਡੀਨ ਗੁਰਦੀਪ ਸਿੰਘ ਨੇ ਕਿਹਾ, ‘ਇਹ ਮੰਦਭਾਗਾ ਹੈ ਕਿ ਇਸ ਸਾਲ ਅਜਿਹੀਆਂ ਘਟਨਾਵਾਂ ਵਾਪਰੀਆਂ। ਇਸ ਲਈ ਮਾਪਿਆਂ ਦਾ ਚਿੰਤਤ ਹੋਣਾ ਸੁਭਾਵਿਕ ਹੈ ਪਰ ਮੈਨੂੰ ਇਹ ਨਫਰਤੀ ਅਪਰਾਧ ਨਹੀਂ ਲੱਗਦੇ। ਇਸ ਲਈ ਭਾਰਤੀ ਵਿਦਿਆਰਥੀਆਂ ਨੂੰ ਹੋਰ ਵੱਧ ਚੌਕਸ ਹੋਣ ਦੀ ਲੋੜ ਹੈ।’

11 Indian Students Died In America This Year The Purpose Of The Attackers Was Not Known


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App