ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਮੇਕ ਆਟੋ ਐਕਸਪੋ ਸਾਹਨੇਵਾਲ ਵਿਖੇ ਪਹੁੰਚੇ ਅਤੇ ਉਨ੍ਹਾਂ ਨੂੰ ਜ਼ਿਲ੍ਹਾ ਭਾਜਪਾ ਦਿਹਾਤੀ ਪ੍ਰਧਾਨ ਪਵਨ ਕੁਮਾਰ ਟਿੰਕੂ ਅਤੇ ਯੁਵਾ ਮੋਰਚਾ ਦਿਹਾਤੀ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਪਵਨ ਕੁਮਾਰ ਟਿੰਕੂ ਅਤੇ ਗਗਨਦੀਪ ਸਿੰਘ ਸੰਨੀ ਕੈਂਥ ਵੱਲੋਂ ਉਹਨਾਂ ਨੂੰ ਪੰਜਾਬ ਦੇ ਮੌਜੂਦਾ ਹਾਲਾਤਾਂ ਤੋਂ ਜਾਣੂ ਕਰਵਾਇਆ ਗਿਆ।ਪਵਨ ਕੁਮਾਰ ਟਿੰਕੂ ਨੇ ਕਿਹਾ ਕਿ ਅੱਜ ਪੰਜਾਬ ਦੇ ਜਿਸ ਤਰ੍ਹਾਂ ਦੇ ਹਾਲਾਤ ਹਨ।ਪੰਜਾਬ ਵਿੱਚ ਗੈਂਗਸਟਰਾਂ ਦਾ ਬੋਲਬਾਲਾ ਹੈ।ਪੰਜਾਬ ਦੀਆਂ ਸਨਅਤਾਂ ਵੀ ਇੱਥੋਂ ਪਲਾਇਨ ਕਰ ਰਹੀਆਂ ਹਨ। ਜੇਕਰ ਇਹੀ ਹਾਲਤ ਜਾਰੀ ਰਹੀ ਤਾਂ ਭਵਿੱਖ ਵਿੱਚ ਪੰਜਾਬ ਕਿਵੇਂ ਤਰੱਕੀ ਕਰੇਗਾ।ਗਗਨਦੀਪ ਸਿੰਘ ਸੰਨੀ ਕੈਂਥ ਨੇ ਕਿਹਾ ਕਿ ਭਗਵੰਤ ਮਾਨ ਹਰ ਰੋਜ਼ ਬੇਤੁਕੇ ਬਿਆਨ ਦੇ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ, ਜਦਕਿ ਅਸਲੀਅਤ ਇਸ ਤੋਂ ਕੋਹਾਂ ਦੂਰ ਹੈ।ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਦੇ ਡੁੱਬਦੇ ਜਹਾਜ਼ ਨੂੰ ਭਾਜਪਾ ਹੀ ਬਚਾ ਸਕਦੀ ਹੈ।ਅੱਜ ਪੰਜਾਬ ਦੇ ਲੋਕਾਂ ਕੋਲ ਭਾਜਪਾ ਹੀ ਆਖਰੀ ਵਿਕਲਪ ਹੈ। ਇਸ ਮੌਕੇ ਜਰਨਲ ਸਕੱਤਰ ਹਰੀ ਸਿੰਘ, ਅੰਕਿਤ ਸੈਣੀ, ਜਸਵੀਰ ਕੁਮਾਰ, ਦਵਿੰਦਰ ਮਹਿਰਾ ਆਦਿ ਹਾਜ਼ਰ ਸਨ।
Only Bjp Can Save The Sinking Ship Of Punjab Som Prakash
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)