ਸੰਗਰੂਰ ਲੋਕ ਸਭਾ ਹਲਕੇ ਤੋਂ ਟਿਕਟ ਨਾ ਮਿਲਣ ਤੋਂ ਖਫ਼ਾ ਧੂਰੀ ਦੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਦੇ ਕਾਂਗਰਸ ਪਾਰਟੀ ਛੱਡਣ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ। ਦਲਬੀਰ ਨੇ ਆਪਣੇ ਫੇਸਬੁੱਕ ਪੇਜ਼ ਉਤੇ ਲਿਖਿਆ ਹੈ ਕਿ ‘ਸੋਚਦੇ ਹਾਂ ਕਿ ਇਕ ਨਵਾਂ ਕੋਈ ਰਾਹ ਬਣਾ ਲਈਏ, ਕਿੰਨਾ ਚਿਰ ਉਹ ਰਾਹ ਪੁਰਾਣੇ ਲੱਭਦੇ ਰਹਾਂਗੇ, ਹਨੇਰਿਆਂ ਦੀ ਰਾਤ ਵਿਚ ਚਾਨਣ ਦੀ ਲੋੜ ਹੈ, ਦੀਵੇ ਨਹੀ ਜੁਗਨੂੰ ਸਹੀ ਪਰ ਜਗਦੇ ਰਹਾਂਗੇ।’ ਸਿਆਸੀ ਮਾਹਿਰ ਗੋਲਡੀ ਦੀ ਇਸ ਬਿਆਨਬਾਜ਼ੀ ਨੂੰ ਪਾਰਟੀ ਨਾਲ ਨਾਰਾਜ਼ਗੀ ਦੇ ਰੂਪ ਵਿਚ ਦੇਖ ਰਹੇ ਹਨ।
ਵਿਧਾਨ ਸਭਾ ਦੀਆ ਚੋਣਾਂ ਵਿਚ ਗੋਲਡੀ ਤੇ ਭਗਵੰਤ ਮਾਨ ਆਹਮੋ ਸਾਹਮਣੇ ਸਨ। ਉਸ ਵਕਤ ਗੋਲਡੀ ਚੋਣ ਹਾਰ ਗਏ ਸਨ ਪਰ ਪਾਰਟੀ ਨੇ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਦਲਬੀਰ ਸਿੰਘ ਗੋਲਡੀ ਨੂੰ ਉਮੀਦਵਾਰ ਬਣਾਇਆ ਸੀ ਪਰ ਸਿਮਰਨਜੀਤ ਸਿੰਘ ਮਾਨ ਚੋਣ ਜਿੱਤ ਗਏ ਸਨ। ਗੋਲਡੀ ਸੰਗਰੂਰ ਲੋਕ ਸਭਾ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਸਨ। ਉਨਾਂ ਵਿਧਾਇਕ ਸੁਖਪਾਲ ਖਹਿਰਾ ਨੂੰ ਟਿਕਟ ਮਿਲਣ ਉਤੇ ਪਾਰਟੀ ਨਾਲ ਨਾਰਾਜ਼ਗੀ ਜਾਹਿਰ ਕਰਦਿਆਂ ਕਿਹਾ ਸੀ ਕਿ ਮਾੜੇ ਸਮੇ ਸੀਨੀਅਰ ਕਿੱਥੇ ਚਲੇ ਜਾਂਦੇ ਹਨ, ਉਦੋਂ ਸੀਨੀਅਰ ਕਿਊ ਅੱਗੇ ਨਹੀ ਆਉਂਦੇ। ਗੋਲਡੀ ਦੀ ਨਾਰਾਜ਼ਗੀ ਨੂੰ ਦੇਖਦੇ ਹੋਏ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਸੁਖਪਾਲ ਸਿੰਘ ਖਹਿਰਾ ਉਨ੍ਹਾਂ ਦੇ ਘਰ ਪੁੱਜੇ ਸਨ। ਗੋਲਡੀ ਪਾਰਟੀ ਦੇ ਪ੍ਰਚਾਰ ਵਿਚ ਜੁਟ ਵੀ ਗਏ ਸਨ ਪਰ ਹੁਣ ਉਨ੍ਹਾਂ ਦੀ ਤਾਜ਼ਾ ਬਿਆਨਬਾਜ਼ੀ ਨੇ ਕਈ ਅਟਕਲਾਂ ਨੂੰ ਜਨਮ ਦਿੱਤਾ ਹੈ।

Talks Of Former Mla Dalbir Singh Goldi Leaving The Congress Gained Momentum
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)