ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸਾਬਕਾ DGP ਸਿਧਾਰਥ ਚਟੋਪਾਧਿਆਏ ਨੇ ਮਜੀਠੀਆ ਮਾਮਲੇ ਵਿਚ ਅੱਜ ਪੰਜਾਬ ਪੁਲਿਸ ਅਫਸਰ ਇੰਸਟੀਚਿਊਟ ਵਿਖੇ ਆਪਣੇ ਬਿਆਨ ਦਰਜ ਕਰਵਾਏ ਹਨ। ਜਦੋਂ ਮਜੀਠੀਆ ਵਿਰੁੱਧ ਡਰੱਗ ਕੇਸ ਦਰਜ ਹੋਇਆ ਸੀ ਤਾਂ ਚਟੋਪਾਧਿਆਏ ਪੰਜਾਬ ਦੇ DGP ਸਨ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਨਸ਼ਿਆਂ ਵਿਰੁੱਧ ਕਾਰਵਾਈ ਦੌਰਾਨ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਪੰਜਾਬ ਪੁਲਿਸ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣੀ ਸਾਰੀ ਡਿਟੇਲ ਵਿਜੀਲੈਂਸ ਨੂੰ ਸੌਂਪ ਦਿੱਤੀ ਹੈ।
ਦੱਸ ਦਈਏ ਕਿ ਵਿਜੀਲੈਂਸ ਵੱਲੋਂ ਮਜੀਠੀਆ ਨੂੰ 540 ਕਰੋੜ ਰੁਪਏ ਦੇ ਡਰੱਗ ਮਨੀ ਕੇਸ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਬਿਕਰਮ ਮਜੀਠੀਆ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਵਲੋਂ ਮਜੀਠੀਆ ਨੂੰ 7 ਦਿਨ ਲਈ ਰਿਮਾਂਡ ‘ਤੇ ਭੇਜਿਆ ਗਿਆ । ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ





