ਆਪਣੇ ਪਤੀ ਨਾਲ 26 ਲੱਖ ਰੁਪਏ ਦੀ ਠੱਗੀ ਮਾਰਨ ਵਾਲੀ ਕੈਨੇਡੀਅਨ ਕੁੜੀ ਏਅਰਪੋਰਟ ਤੋਂ ਗਿਰਫ਼ਤਾਰ

17/05/2024 | Public Times Bureau | Ludhiana

ਮੁੱਲਾਂਪੁਰ ਦਾਖਾ, 17 ਮਈ:

ਆਪਣੇ ਪਤੀ ਨਾਲ 26 ਲੱਖ ਰੁਪਏ ਦੀ ਠੱਗੀ ਮਾਰਨ ਵਾਲੀ ਕੈਨੇਡੀਅਨ ਲਾੜੀ ਨੂੰ ਨੇਪਾਲ ਏਅਰਪੋਰਟ ਤੋਂ ਥਾਣਾ ਜੋਧਾਂ ਦੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ, ਜਿਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

ਥਾਣਾ ਜੋਧਾਂ ਦੇ ਸਬ-ਇੰਸਪੈਕਟਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਲਖਬੀਰ ਕੌਰ ਪੁੱਤਰੀ ਸੂਬਾ ਸਿੰਘ ਵਾਸੀ ਰੰਗੂਵਾਲ ਦਾ ਵਿਆਹ ਗੁਰਸੇਵਕਪਾਲ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਕਮਲ ਪਾਰਕ ਨਿਊ ਰਾਜਗੁਰੂ ਨਗਰ ਲੁਧਿਆਣਾ ਨਾਲ 18 ਅਗਸਤ 2019 ਨੂੰ ਹੋਇਆ ਸੀ। ਸਹੁਰਾ ਪਰਿਵਾਰ ਨੇ ਲਖਬੀਰ ਕੌਰ ਨੂੰ ਕੈਨੇਡਾ ਭੇਜਣ ਲਈ ਕਰੀਬ 26 ਲੱਖ ਰੁਪਏ ਖਰਚ ਕੀਤੇ ਸਨ, ਤਾਂ ਜੋ ਉਸਦਾ ਪੁੱਤਰ ਵੀ ਕੈਨੇਡਾ ਜਾ ਕੇ ਸੈਟਲ ਹੋ ਸਕੇ। ਪਰ ਕੈਨੇਡਾ ਗਈ ਲਾੜੀ ਨੇ ਆਪਣੇ ਪਤੀ ਨੂੰ ਉੱਥੇ ਬੁਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪੀੜਤ ਪਰਿਵਾਰ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ।

ਸ਼ਿਕਾਇਤ ਦਰਜ ਹੋਣ ਤੋਂ ਬਾਅਦ ਲਖਬੀਰ ਕੌਰ ਪੁਲਿਸ ਦੀ ਗ੍ਰਿਫ਼ਤ ਤੋਂ ਬਚਣ ਲਈ 24 ਫਰਵਰੀ 2024 ਤੋਂ ਆਪਣੇ ਘਰ ਆਉਣ ਦੀ ਬਜਾਏ ਇਧਰ-ਉਧਰ ਲੁਕੀ ਹੋਈ ਸੀ। ਇਸ ਤੋਂ ਬਾਅਦ ਉਹ ਨੇਪਾਲ ਦੇ ਰਸਤੇ ਕੈਨੇਡਾ ਜਾ ਰਹੀ ਸੀ। ਪੁਲਸ ਨੇ ਨੇਪਾਲ ਏਅਰਪੋਰਟ ‘ਤੇ ਉਸ ਨੂੰ ਫੜ ਲਿਆ ਤੇ ਅਦਾਲਤ ‘ਚ ਪੇਸ਼ ਕਰਕੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਗਿਆ।

Canadian Girl Cheated Her Husband Rs 26 Lakh Arrested Airport


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App