ਲੰਘੀ ਰਾਤ ਚੀਮਾ-ਸਨਾਮ ਮੁੱਖ ਮਾਰਗ 'ਤੇ ਕਾਰ ਅਤੇ ਮੋਟਰਸਾਈਕਲ ਦੇ ਦਰਮਿਆਨ ਹੋਏ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਮਿਲੀ ਹੈ।ਪੁਲਿਸ ਥਾਣਾ ਚੀਮਾ ਦੇ ਹੌਲਦਾਰ ਅਮਨਦੀਪ ਸਿੰਘ ਸਿੰਘ ਨੇ ਦੱਸਿਆ ਕਿ ਚੀਮਾ ਵਾਸੀ ਅਜੈਬ ਸਿੰਘ ਅਤੇ ਕਰਮਜੀਤ ਸਿੰਘ ਆਪਣੇ ਮੋਟਰਸਾਈਕਲ 'ਤੇ ਸੁਨਾਮ ਤੋਂ ਚੀਮਾ ਨੂੰ ਆਪਣੇ ਘਰ ਪਰਤ ਰਹੇ ਸਨ ਜਿਵੇਂ ਹੀ ਉਹ ਚੀਮਾ ਮੰਡੀ ਦੇ ਮੁੱਖ ਮਾਰਗ 'ਤੇ ਸਥਿਤ ਪਿੰਡੀ ਕੋਲ਼ ਪਹੁੰਚੇ ਤਾਂ ਅੱਗਿਓਂ ਆ ਰਹੀ ਕਾਰ ਨੇ ਉਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਕਾਰਨ ਮੋਟਰਸਾਈਕਲ ਸਵਾਰ ਕਰਮਜੀਤ ਸਿੰਘ ਤੇ ਅਜੈਬ ਸਿੰਘ ਸਖ਼ਤ ਜਖਮੀ ਹੋ ਗਏ ਜਿਹਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਸੁਨਾਮ ਊਧਮ ਸਿੰਘ ਵਾਲਾ ਵਿਖੇ ਲਿਜਾਇਆ ਗਿਆ ਜਿੱਥੇ ਕਿ ਇਲਾਜ ਦੌਰਾਨ ਕਰਮਜੀਤ ਸਿੰਘ (22 ਸਾਲ) ਪੁੱਤਰ ਸਤਿਗੁਰ ਸਿੰਘ ਅਤੇ ਅਜੈਬ ਸਿੰਘ (65 ਸਾਲ) ਪੁੱਤਰ ਕਰਤਾਰ ਸਿੰਘ ਦੀ ਮੌਤ ਹੋ ਗਈ। ਥਾਣਾ ਚੀਮਾ ਦੀ ਪੁਲਿਸ ਵੱਲੋਂ ਕਾਰ ਚਾਲਕ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ





