ਸੁਨਾਮ ਦੇ ਮਹਿਲਾ ਚੌਕ ਵਿੱਚ ਸਥਿਤ ਸਰਕਾਰੀ ਸਕੂਲ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਤਰ੍ਹਾਂ ਦੀ ਕੋਸ਼ਿਸ਼ਾਂ ਕਰ ਰਹੀ ਹੈ। ਇਸ ਲਈ ਵੱਡੇ ਅਦਾਰਿਆਂ ਤੋਂ ਸੀਆਰਐੱਸ ਫੰਡ ਦਾ ਸਹਿਯੋਗ ਲਿਆ ਜਾ ਰਿਹਾ ਹੈ। ਉੱਥੇ ਹੀ ਹਰਪਾਲ ਚੀਮਾ ਨੇ ਕਿਸਾਨਾਂ ਨੂੰ ਗੰਨੇ ਦੇ ਭਾਅ ਮਿਲਣ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਗੰਨੇ ਦੀ ਫਸਲ ਦਾ ਸਭ ਤੋਂ ਵੱਧ ਭਾਅ ਕਿਸਾਨਾਂ ਨੂੰ ਮਿਲੇਗਾ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਨੂੰ ਪੱਤਰ ਲਿਖਿਆ ਗਿਆ ਹੈ। ਇਸ ਦੇ ਨਾਲ ਹੀ ਰਾਜਪਾਲ ਨੂੰ 5 ਪੈਂਡਿੰਗ ਬਿੱਲਾਂ 'ਤੇ ਦਸਤਖਤ ਕਰਨੇ ਚਾਹੀਦੇ ਹਨ। ਇਸ ਦੇ ਨਾਲ ਹੀ ਕੰਪਿਊਟਰ ਲੈਬ 'ਚ ਅਤਿ-ਆਧੁਨਿਕ ਕੰਪਿਊਟਰ ਆਉਣ 'ਤੇ ਅਧਿਆਪਕ ਅਤੇ ਵਿਦਿਆਰਥੀ ਖੁਸ਼ ਨਜ਼ਰ ਆਏ, ਉਥੇ ਹੀ ਬੈਂਕ ਅਧਿਕਾਰੀਆਂ ਨੇ ਆਪਣੀਆਂ ਸਮਾਜ ਸੇਵੀ ਸੇਵਾਵਾਂ ਬਾਰੇ ਦੱਸਿਆ।
ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੰਪਿਊਟਰ ਲੈਬ ਦੇ ਉਦਘਾਟਨ ਦੌਰਾਨ ਬੋਲੇ : ਹਰਪਾਲ ਚੀਮਾ





