ਪੰਜਾਬ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ 1 ਮਾਰਚ ਤੋਂ ਬਦਲ ਜਾਵੇਗਾ। ਸੂਬੇ ਦੇ ਸਾਰੇ ਸਕੂਲ ਹੁਣ 8.30 ਵਜ ਲੱਗਿਆ ਕਰਨਗੇ, ਜਦੋਂਕਿ ਛੁੱਟੀ 2.30 ਵਜੇ ਹੋਇਆ ਕਰੇਗੀ। ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਮੌਸਮ ਵਿਚ ਤਬਦੀਲੀ ਦੇ ਚੱਲਦਿਆਂ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ।

ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ ਸਾਢੇ 8 ਵਜੇ ਤੋਂ ਦੁਪਹਿਰ 2.30 ਵਜੇ ਤੱਕ ਦਾ ਹੋਵੇਗਾ, ਜਦੋਂਕਿ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ 2:50 ਵਜੇ ਤੱਕ ਦਾ ਹੋਵੇਗਾ।

ਸੂਬੇ ਅੰਦਰ ਜਦੋਂ ਧੁੰਦ ਪੈ ਰਹੀ ਸੀ ਤਾਂ, ਸਮਾਂ 10 ਵਜੇ ਸਕੂਲ ਖੁੱਲ੍ਹਣ ਦਾ ਕੀਤਾ ਗਿਆ ਸੀ ਅਤੇ ਜਿਵੇਂ ਜਿਵੇਂ ਮੌਸਮ ਸਾਫ਼ ਹੋਇਆ ਤਾਂ, ਸਕੂਲੀ ਸਮੇਂ ਨੂੰ ਵੀ ਬਦਲ ਦਿੱਤਾ ਗਿਆ।