ਗਾਇਕ ਕੰਵਰ ਚਾਹਲ ਦਾ ਦੇਹਾਂਤ, ਪੰਜਾਬੀ ਮਿਊਜ਼ਿਕ ਇੰਡਸਟਰੀ ਚ ਸੋਗ ਦੀ ਲਹਿਰ

ਪੰਜਾਬੀ ਗਾਇਕ ਕੰਵਰ ਚਾਹਲ ਦੇ ਪ੍ਰਸ਼ੰਸ਼ਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਕਲਾਕਾਰ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੇ ਦੇਹਾਂਤ ਦੀ ਖਬਰ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।ਪੰਜਾਬੀ ਗਾਇਕ ਕੰਵਰ ਚਾਹਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਦੱਸ ਦੇਈਏ ਕਿ ਉਨ੍ਹਾਂ ਨੂੰ ਸ਼ਹਿਨਾਜ਼ ਗਿੱਲ ਨਾਲ ਗੀਤ ਮਾਝੇ ਦੀ ਜੱਟੀਏ ਵਿੱਚ ਵੀ ਦੇਖਿਆ ਗਿਆ ਸੀ। ਉਨ੍ਹਾਂ ਸੰਗੀਤ ਜਗਤ ਨੂੰ ਕਈ ਸੁਪਰਹਿੱਟ ਗੀਤ ਦਿੱਤੇ। ਕਲਾਕਾਰ ਦਾ ਦੇਹਾਂਤ ਨਾ ਸਿਰਫ ਪੰਜਾਬੀ ਮਿਊਜ਼ਿਕ ਇੰਡਸਟਰੀ ਸਗੋਂ ਪ੍ਰਸ਼ੰਸ਼ਕਾਂ ਲਈ ਕਿਸੇ ਵੱਡੇ ਸਦਮੇ ਤੋਂ ਘੱਟ ਨਹੀਂ ਹੈ। ਕੰਵਰ ਚਾਹਲ ਸਿਰਫ 29 ਸਾਲ ਦੀ ਉਮਰ ਵਿੱਚ ਦੁਨੀਆ ਤੋਂ ਹਮੇਸ਼-ਹਮੇਸ਼ਾ ਲਈ ਰੁਖਸਤ ਹੋ ਗਏ।ਦੱਸ ਦੇਈਏ ਕਿ ਸ਼ਹਿਨਾਜ਼ ਗਿੱਲ ਨਾਲ ਮਾਝੇ ਦੀ ਜੱਟੀਏ ਤੋਂ ਇਲਾਵਾ ਉਨ੍ਹਾਂ ਗੱਲ ਸੁਣ ਜਾ ਤੇ ਇਕ ਵਾਰ ਵਰਗੇ ਕਈ ਗੀਤਾਂ ਨਾਲ ਪ੍ਰਸ਼ੰਸ਼ਕਾਂ ਦਾ ਮਨੋਰੰਜਨ ਕੀਤਾ। ਖਬਰਾਂ ਮੁਤਾਬਕ ਅੱਜ ਕੋਟੜਾ ਕਲਾਂ ਦੇ ਨੇੜੇ ਭੀਖੀ (ਮਾਨਸਾ) ਵਿਖੇ ਕੰਵਰ ਚਾਹਲ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਕੰਵਰ ਚਾਹਲ ਦੀ ਮੌਤ ਕਿਵੇਂ ਹੋਈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਕਲਾਕਾਰ ਦੇ ਦੇਹਾਂਤ ਦੀ ਖਬਰ ਨੇ ਪ੍ਰਸ਼ੰਸ਼ਕਾਂ ਦੀਆਂ ਅੱਖਾਂ ਵੀ ਨਮ ਕਰ ਦਿੱਤਿਆਂ ਹਨ। ਇਹ ਪੰਜਾਬੀ ਸੰਗੀਤ ਜਗਤ ਲਈ ਬਹੁਤ ਵੱਡਾ ਘਾਟਾ ਹੈ।




