ਲੰਬੇ ਸਮੇਂ ਤੋਂ ਕੰਗਨਾ ਰਣੌਤ ਦੇ ਪ੍ਰਸ਼ੰਸਕ ਉਨ੍ਹਾਂ ਦੀ ਫਿਲਮ 'ਐਮਰਜੈਂਸੀ' ਦੀ ਰਿਲੀਜ਼ ਦਾ ਇੰਤਜ਼ਾਰ ਕਰ ਰਹੇ ਸਨ। ਹੁਣ ਉਨ੍ਹਾਂ ਦਾ ਇਹ ਇੰਤਜ਼ਾਰ ਖਤਮ ਹੋ ਗਿਆ ਹੈ। ਫਿਲਮ ਸੈਂਸਰ ਬੋਰਡ ਨੇ ਫਿਲਮ ਨੂੰ ਰਿਲੀਜ਼ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ -ਸਾਨੂੰ ਇਹ ਦੱਸਦੇ ਹੋਏ ਬੇਹੱਦ ਖੁਸ਼ੀ ਹੋ ਰਹੀ ਹੈ ਕਿ ਸਾਡੀ ਫਿਲਮ ਐਮਰਜੈਂਸੀ ਨੂੰ ਸੈਂਸਰ ਸਰਟੀਫਿਕੇਟ ਮਿਲ ਗਿਆ ਹੈ। ਅਸੀਂ ਜਲਦ ਹੀ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰਾਂਗੇ। ਮੈਂ ਤੁਹਾਡੇ ਧੀਰਜ ਅਤੇ ਸਮਰਥਨ ਲਈ ਧੰਨਵਾਦੀ ਹਾਂ। ਸਤੰਬਰ 'ਚ ਰਿਲੀਜ਼ ਹੋਣ ਤੋਂ ਕੁਝ ਦਿਨ ਪਹਿਲਾਂ ਹੀ ਖਬਰ ਆਈ ਸੀ ਕਿ 'ਐਮਰਜੈਂਸੀ' ਫਿਲਹਾਲ ਸਿਨੇਮਾਘਰਾਂ 'ਚ ਰਿਲੀਜ਼ ਨਹੀਂ ਹੋਵੇਗੀ। ਇਸ ਦੇ ਨਾਲ ਹੀ ਹੁਣ ਇਸ ਦੀ ਰਿਲੀਜ਼ ਦਾ ਰਸਤਾ ਸਾਫ ਹੋ ਗਿਆ ਹੈ। ਪਰ ਅਜੇ ਤਕ ਇਸ ਦੀ ਰਿਲੀਜ਼ ਡੇਟ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ। ਕਿਉਂਕਿ ਇਸ ਬਾਰੇ ਅਜੇ ਤਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
Kangana Ranaut s emergency Will Hit Theaters Soon Censor Board Has Given Green Signal
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)