ਬਾਲੀਵੁੱਡ ਦੀਆਂ ਕਈ ਫਿਲਮਾਂ ਵਿੱਚ ਆਪਣੀ ਕਾਮੇਡੀ ਨਾਲ ਦਰਸ਼ਕਾਂ ਨੂੰ ਹਸਾਉਣ ਵਾਲੇ ਅਦਾਕਾਰ ਟੀਕੂ ਤਲਸਾਨੀਆ ਨੂੰ ਦਿਲ ਦਾ ਦੌਰਾ ਪਿਆ ਹੈ। ਜਿਸ ਤੋਂ ਬਾਅਦ ਅਦਾਕਾਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਵੇਲੇ ਟੀਕੂ ਤਲਸਾਨੀਆ ਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ।ਅਦਾਕਾਰ ਟੀਕੂ ਤਲਸਾਨੀਆ ਨੂੰ ਸ਼ੁੱਕਰਵਾਰ, 10 ਜਨਵਰੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਨਿਊਜ਼18 ਦੀ ਇੱਕ ਰਿਪੋਰਟ ਦੇ ਅਨੁਸਾਰ, ਸੂਤਰਾਂ ਤੋਂ ਪਤਾ ਲੱਗਿਆ ਹੈ ਕਿ 70 ਸਾਲਾ ਅਦਾਕਾਰ ਇਸ ਸਮੇਂ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਾਖਲ ਹੈ। ਹਾਲਾਂਕਿ, ਫਿਲਹਾਲ ਉਨ੍ਹਾਂ ਦੀ ਹਾਲਤ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਮਸ਼ਹੂਰ ਅਦਾਕਾਰ ਨੂੰ ਆਇਆ ਹਾਰਟ ਅਟੈਕ, ਹਸਪਤਾਲ ਭਰਤੀ





