ਟੀਵੀ ਅਦਾਕਾਰ ਨੰਦੀਸ਼ ਸੰਧੂ ਨੇ ਅਦਾਕਾਰਾ ਕਵਿਤਾ ਨਾਲ ਵਿਆਹ ਕਰਵਾ ਲਿਆ ਹੈ। ਜੋੜੇ ਦੇ ਵਿਆਹ ਦੀਆਂ ਤਸਵੀਰਾਂ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਨੇ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ, ਜਿਸ ਤੋਂ ਬਾਅਦ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੇ ਵਿਆਹ ਦੀਆਂ ਝਲਕਾਂ ਦੇਖਣ ਨੂੰ ਮਿਲੀਆਂ।

ਨੰਦੀਸ਼ ਅਤੇ ਕਵਿਤਾ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਵਿਆਹ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ। ਦੱਸਣਯੋਗ ਹੈ ਕਿ ਨੰਦੀਸ਼ ਨੇ ਪਹਿਲਾਂ ਇੰਸਟਾਗ੍ਰਾਮ ’ਤੇ ਮੰਗਣੀ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਰਿਸ਼ਤੇ ਦਾ ਐਲਾਨ ਕੀਤਾ ਸੀ। ਕਵਿਤਾ ਨੇ ਵੀ 5 ਸਤੰਬਰ 2025 ਨੂੰ ਆਪਣੀ ਮੰਗਣੀ ਦੀ ਅੰਗੂਠੀ ਦੀ ਤਸਵੀਰ ਸਾਂਝੀ ਕੀਤੀ ਸੀ।

ਕਵਿਤਾ ‘ਤੇਰੀ ਮੇਰੀ ਇੱਕ ਜਿੰਦੜੀ’ ਅਤੇ ‘ਭਾਗਿਆ ਲਕਸ਼ਮੀ’ ਵਰਗੇ ਟੀਵੀ ਸ਼ੋਅਜ਼ ਵਿੱਚ ਕੰਮ ਕਰ ਚੁੱਕੀ ਹੈ। ਉੱਥੇ ਹੀ ਨੰਦੀਸ਼ ਕਈ ਟੈਲੀਵਿਜ਼ਨ ਪ੍ਰੋਜੈਕਟਾਂ ਦਾ ਹਿੱਸਾ ਰਹੇ ਹਨ। ਜ਼ਿਕਰਯੋਗ ਹੈ ਕਿ ਨੰਦੀਸ਼ ਦਾ ਇਹ ਦੂਜਾ ਵਿਆਹ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਅਦਾਕਾਰਾ ਰਸ਼ਮੀ ਦੇਸਾਈ ਨਾਲ 2012 ਵਿੱਚ ਵਿਆਹ ਕੀਤਾ ਸੀ। ਦੋਵੇਂ 2016 ਵਿੱਚ ਤਲਾਕ ਲੈ ਕੇ ਵੱਖ ਹੋ ਗਏ ਸਨ।