ਅਮਰੀਕਾ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਜੱਜ ਉਰਫ਼ ਗੋਪਾ ਵਾਸੀ ਪਿੰਡ ਅੱਤੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਗੋਪਾ ਦੀ ਅਮਰੀਕਾ 'ਚ ਇਕ ਟਰੱਕ ਡਰਾਈਵਰ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਅਮਰੀਕਾ ਗਏ ਉਨ੍ਹਾਂ ਦੇ ਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਨੇ ਪਰਿਵਾਰ ਵਿੱਚ ਸੋਗ ਦੀ ਲਹਿਰ ਛਾ ਗਈ।ਗੁਰਪ੍ਰੀਤ ਸਿੰਘ 2012 ਵਿੱਚ ਅਮਰੀਕਾ ਗਿਆ ਸੀ, ਜਿੱਥੇ ਉਹ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਗੁਰਪ੍ਰੀਤ ਅਜੇ ਅਣਵਿਆਹਿਆ ਸੀ। ਦੱਸਿਆ ਜਾ ਰਿਹਾ ਹੈ ਕਿ 23 ਅਪ੍ਰੈਲ ਨੂੰ ਅਮਰੀਕਾ 'ਚ ਉਸ ਦੀ ਇਕ ਹੋਰ ਟਰੱਕ ਡਰਾਈਵਰ ਨਾਲ ਲੜਾਈ ਹੋ ਗਈ ਸੀ। ਜਿਸ ਤੋਂ ਬਾਅਦ ਦੂਜੇ ਟਰੱਕ ਡਰਾਈਵਰ ਨੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਗੁਰਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।