ਗ੍ਰੀਸ ਚ ਦੋ ਟ੍ਰੇਨਾਂ ਦੇ ਵਿਚਾਲੇ ਜ਼ੋਰਦਾਰ ਟੱਕਰ, 26 ਲੋਕਾਂ ਦੀ ਮੌਤ, ਰੈਸਕਿਊ ਜਾਰੀ

01/03/2023 | Public Times Bureau | Greece

ਗ੍ਰੀਸ ਵਿੱਚ ਮੰਗਲਵਾਰ ਰਾਤ ਨੂੰ ਇੱਕ ਯਾਤਰੀ ਰੇਲਗੱਡੀ ਅਤੇ ਇੱਕ ਮਾਲ ਗੱਡੀ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਚ 26 ਲੋਕਾਂ ਦੀ ਮੌਤ ਹੋ ਗਈ ਜਦਕਿ 80 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ ਮੁਤਾਬਕ ਟੈਂਪੇ ਚ ਹਾਦਸੇ ਤੋਂ ਬਾਅਦ ਟਰੇਨ ਦੀਆਂ ਕਈ ਡੱਬੀਆਂ ਪਟੜੀ ਤੋਂ ਉਤਰ ਗਈਆਂ ਅਤੇ ਤਿੰਨ ਡੱਬਿਆਂ ਨੂੰ ਅੱਗ ਲੱਗ ਗਈ। ਥੇਸਾਲੀ ਖੇਤਰ ਦੇ ਗਵਰਨਰ ਕੋਨਸਟੈਂਟਿਨੋਸ ਐਗੋਰਾਸਟੋਸ ਨੇ ਸਥਾਨਕ ਨਿਊਜ਼ ਏਜੰਸੀ ਸਕਾਈ ਟੀਵੀ ਨੂੰ ਦੱਸਿਆ ਕਿ ਟੱਕਰ ਜ਼ਬਰਦਸਤ ਸੀ। ਉਨ੍ਹਾਂ ਦੱਸਿਆ ਕਿ ਯਾਤਰੀ ਰੇਲਗੱਡੀ ਦੇ ਪਹਿਲੇ ਚਾਰ ਡੱਬੇ ਪਟੜੀ ਤੋਂ ਉਤਰ ਗਏ। ਐਗੋਰਸਟੋਸ ਨੇ ਦੱਸਿਆ ਕਿ ਲਗਭਗ 250 ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਸਥਾਨਕ ਮੀਡੀਆ ਦਾ ਹਵਾਲਾ ਦਿੰਦੇ ਹੋਏ, ਰਾਇਟਰਜ਼ ਨੇ ਦੱਸਿਆ ਕਿ ਟ੍ਰੇਨ ਵਿੱਚ ਲਗਭਗ 350 ਲੋਕ ਸਫ਼ਰ ਕਰ ਰਹੇ ਸਨ। ਫਾਇਰ ਸਰਵਿਸ ਦੇ ਬੁਲਾਰੇ ਵੈਸਿਲਿਸ ਵਾਰਥਕੋਆਨਿਸ ਨੇ ਕਿਹਾ ਕਿ ਲੋਕਾਂ ਨੂੰ ਕੱਢਣ ਦੀ ਪ੍ਰਕਿਰਿਆ ਜਾਰੀ ਹੈ। ਰਾਤ ਸਮੇਂ ਵਾਪਰੇ ਇਸ ਹਾਦਸੇ ਕਾਰਨ ਬਚਾਅ ਕਾਰਜਾਂ ਵਿੱਚ ਬਚਾਅ ਕਰਨ ਵਾਲਿਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਦੱਸਿਆ ਜਾ ਰਿਹਾ ਹੈ ਕਿ ਮਾਲ ਗੱਡੀ ਨਾਲ ਟਕਰਾਉਣ ਤੋਂ ਬਾਅਦ ਖਿੱਲਰੇ ਮਲਬੇ ਚੋਂ ਕੁਝ ਯਾਤਰੀਆਂ ਨੂੰ ਬੇਹੋਸ਼ੀ ਦੀ ਹਾਲਤ ਚ ਬਾਹਰ ਕੱਢਿਆ ਗਿਆ ਹੈ, ਜਿਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।

Heavy Collision Between Two Trains In Greece 26 People Died Rescue Continues


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App