ਬੰਗਲਾਦੇਸ਼ ਦੇ ਦੱਖਣ-ਪੂਰਬੀ ਖੇਤਰ ਵਿੱਚ ਸਥਿਤ ਇੱਕ ਆਕਸੀਜਨ ਪਲਾਂਟ ਚ ਜ਼ਬਰਦਸਤ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਸ ਹਾਦਸੇ ਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਜ਼ਿਕਰਯੋਗ ਹੈ ਕਿ ਚਟਗਾਂਵ ਦੇ ਦੱਖਣ-ਪੂਰਬੀ ਬੰਦਰਗਾਹ ਤੋਂ ਕਰੀਬ 40 ਕਿਲੋਮੀਟਰ ਦੂਰ ਸੀਤਾਕੁੰਡਾ ਵਿੱਚ ਇੱਕ ਆਕਸੀਜਨ ਪਲਾਂਟ ਹੈ, ਜਿੱਥੇ ਸ਼ਨੀਵਾਰ ਨੂੰ ਧਮਾਕਾ ਹੋਇਆ ਸੀ। ਹਾਲਾਂਕਿ ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਆਕਸੀਜਨ ਪਲਾਂਟ ਵਿੱਚ ਰਾਹਤ ਅਤੇ ਬਚਾਅ ਕਾਰਜ ਜਾਰੀ ਅੱਗ ਬੁਝਾਊ ਸੇਵਾ ਦੇ ਇਕ ਅਧਿਕਾਰੀ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਸੀਤਾਕੁੰਡਾ ਪਲਾਂਟ ਵਿਚ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਧਮਾਕਾ ਕਿਸ ਕਾਰਨ ਹੋਇਆ। ਇਕ ਸਰਕਾਰੀ ਅਧਿਕਾਰੀ ਨੇ ਅੰਤਰਰਾਸ਼ਟਰੀ ਸਮਾਚਾਰ ਏਜੰਸੀ ਰਾਇਟਰਜ਼ ਨੂੰ ਦੱਸਿਆ ਕਿ ਘਟਨਾ ਸਥਾਨ ਤੋਂ ਛੇ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਰਾਹਤ ਅਤੇ ਬਚਾਅ ਕਾਰਜ ਜਾਰੀ ਹੈ। ਪੁਲਿਸ ਅਧਿਕਾਰੀ ਨੇਹਾਨੁਲ ਬਾਰੀ ਨੇ ਚਸ਼ਮਦੀਦਾਂ ਦੇ ਹਵਾਲੇ ਨਾਲ ਦੱਸਿਆ ਕਿ ਇੱਕ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਵਰਣਨਯੋਗ ਹੈ ਕਿ ਪਿਛਲੇ ਸਾਲ ਜੂਨ ਵਿਚ ਇਸ ਇਲਾਕੇ ਵਿਚ ਇਕ ਕੰਟੇਨਰ ਡਿਪੂ ਵਿਚ ਭਿਆਨਕ ਅੱਗ ਲੱਗ ਗਈ ਸੀ। ਜਿਸ ਵਿਚ 50 ਲੋਕਾਂ ਦੀ ਮੌਤ ਹੋ ਗਈ ਸੀ ਅਤੇ 200 ਦੇ ਕਰੀਬ ਲੋਕ ਜ਼ਖਮੀ ਹੋ ਗਏ ਸਨ।
A Huge Explosion Occurred In An Oxygen Plant In Bangladesh 6 People Died
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)