ਕਸਬਾ ਪੁਰਾਣਾ ਸ਼ਾਲਾ ਦੇ ਪਿੰਡ ਬਹਾਦਰਪੁਰ ਦੇ ਰਹਿਣ ਵਾਲੇ ਨੌਜਵਾਨ ਜਗਜੋਤ ਸਿੰਘ (30) ਪੁੱਤਰ ਜੋਗਿੰਦਰ ਸਿੰਘ ਦੀ ਅਮਰੀਕਾ ਦੇ ਐਲਏ ਸ਼ਹਿਰ ਚ ਸੜਕ ਹਾਦਸੇ ਚ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਸ ਨੇ ਜ਼ਮੀਨ ਤੇ ਕਰਜ਼ਾ ਲੈ ਕੇ ਸਾਲ 2017 ਚ ਆਪਣੇ ਲੜਕੇ ਜਗਜੋਤ ਸਿੰਘ ਨੂੰ ਅਮਰੀਕਾ ਭੇਜਿਆ ਸੀ। ਉਹ ਨਿਊਯਾਰਕ ਤੋਂ ਕੈਲੀਫੋਰਨੀਆ ਤਕ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਜਗਜੋਤ ਸਿੰਘ 28 ਅਗਸਤ ਨੂੰ ਐਲਏ ਚ ਸੜਕ ਹਾਦਸੇ ਚ ਗੰਭੀਰ ਜ਼ਖ਼ਮੀ ਹੋ ਗਿਆ ਸੀ। ਉਹ ਇੱਕ ਨਿੱਜੀ ਹਸਪਤਾਲ ਚ ਜ਼ੇਰੇ ਇਲਾਜ ਸੀ ਤੇ 7 ਸਤੰਬਰ ਨੂੰ ਉਸ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਉਸ ਨੂੰ ਇਸ ਬਾਰੇ ਉੱਥੇ ਮੌਜੂਦ ਰਿਸ਼ਤੇਦਾਰਾਂ ਤੋਂ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਪੂਰਾ ਪਰਿਵਾਰ ਸੋਗ ਵਿੱਚ ਡੁੱਬ ਗਿਆ। ਉਸ ਨੇ ਦੱਸਿਆ ਕਿ ਮ੍ਰਿਤਕ ਜਗਜੋਤ ਸਿੰਘ ਦਾ ਵਿਆਹ 2012 ਵਿੱਚ ਘਰੋਟਾ ਦੀ ਰਹਿਣ ਵਾਲੀ ਗੁਰਮੀਤ ਕੌਰ ਨਾਲ ਹੋਇਆ ਸੀ। ਮ੍ਰਿਤਕ ਜਗਜੋਤ ਸਿੰਘ ਆਪਣੇ ਪਿੱਛੇ ਦੋ ਪੁੱਤਰ ਛੱਡ ਗਿਆ ਹੈ।ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਜਗਜੋਤ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ ਤਾਂ ਜੋ ਪਰਿਵਾਰ ਉਸ ਦਾ ਸਸਕਾਰ ਕਰ ਸਕੇ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਥਾਨਕ ਲੋਕ ਤੇ ਰਿਸ਼ਤੇਦਾਰ ਵੱਡੀ ਗਿਣਤੀ ਚ ਪਹੁੰਚ ਰਹੇ ਹਨ। ਮ੍ਰਿਤਕ ਦੇ ਪਰਿਵਾਰ ਨੇ ਇਹ ਵੀ ਮੰਗ ਕੀਤੀ ਕਿ ਜੇਕਰ ਉਨ੍ਹਾਂ ਦੇ ਲੜਕੇ ਜਗਜੋਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿੱਚ ਦੇਰੀ ਹੁੰਦੀ ਹੈ ਤਾਂ ਉਸ ਦੀ ਪਤਨੀ ਅਤੇ ਪੁੱਤਰਾਂ ਨੂੰ ਅਮਰੀਕਾ ਭੇਜਿਆ ਜਾਵੇ ਤਾਂ ਜੋ ਉਹ ਆਖਰੀ ਵਾਰ ਜਗਜੋਤ ਦਾ ਚਿਹਰਾ ਦੇਖ ਸਕਣ।
A Punjabi Youth From Gurdaspur Died In A Road Accident In America
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)