ਅਮਰੀਕਾ ਤੇ 9/11 ਹਮਲੇ ਦੇ ਯਾਦਗਾਰੀ ਸਮਾਰੋਹ ਚ ਓਹਾਇਓ ਦੇ ਸਿੱਖ ਭਾਈਚਾਰੇ ਨੇ ਕੀਤੀ ਸ਼ਮੂਲੀਅਤ

13/09/2023 | Public Times Bureau | America

"ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਡੇਟਨ ਦੇ ਸਿੱਖ ਭਾਈਚਾਰੇ ਨੇ ਸੈਂਕੜੇ ਹੋਰ ਸਥਾਨਕ ਅਮਰੀਕਨਾਂ ਨਾਲ 11 ਸਤੰਬਰ, 2001 ਨੂੰ ਨਿਊਯਾਰਕ ਵਿਖੇ ਵਰਲਡ ਟਰੇਡ ਸੈਂਟਰ ਟਾਵਰਾਂ ਤੇ ਪੈਂਟਾਗਨ ਤੇ ਹੋਏ ਅੱਤਵਾਦੀ ਹਮਲਿਆਂ ਦੀ 22ਵੀਂ ਵਰ੍ਹੇਗੰਢ ਮਨਾਉਂਦਿਆਂ ਡੇਟਨ ਸ਼ਹਿਰ ਨਾਲ ਲੱਗਦੇ ਬੀਵਰਕ੍ਰੀਕ ਸ਼ਹਿਰ ਦੇ 9/11 ਮੈਮੋਰੀਅਲ ਵਿਖੇ ਸ਼ਰਧਾਂਜਲੀ ਦਿੱਤੀ। ਇਨ੍ਹਾਂ ਟਾਵਰਾਂ ਦੀਆਂ ਇਮਾਰਤਾਂ ਵਿਚ ਅਤੇ ਆਲੇ-ਦੁਆਲੇ 2600 ਤੋਂ ਵੱਧ ਲੋਕ ਮਾਰੇ ਗਏ ਸਨ, ਜਦੋਂ ਅੱਤਵਾਦੀਆਂ ਨੇ ਹਵਾਈ ਜਹਾਜ਼ਾਂ ਨੂੰ ਅਗਵਾ ਕਰ ਕੇ ਹਮਲਾ ਕੀਤਾ। 86 ਲੋਕ ਪੈਂਟਾਗਨ ਵਿਖੇ ਜਹਾਜ਼ ਨਾਲ ਕੀਤੇ ਗਏ ਹਮਲੇ ਅਤੇ 40 ਪੈਨਸਿਲਵੇਨੀਆ ਚ ਇਕ ਜਹਾਜ਼ ਹਾਦਸੇ ਦੌਰਾਨ ਮਾਰੇ ਗਏ ਸਨ।ਸਮਾਰੋਹ ਚ ਯਾਦਗਾਰ ਉੱਤੇ ਝੰਡਾ ਨੀਵਾਂ ਕੀਤਾ ਗਿਆ, ਫੌਜ ਦੇ ਜਵਾਨਾਂ ਵੱਲੋਂ ਫੁੱਲ ਚੜ੍ਹਾਏ ਗਏ, ਰਾਸ਼ਟਰੀ ਗੀਤ ਗਾਇਆ ਗਿਆ ਤੇ ਇਕ ਰਸਮੀ ਘੰਟੀ ਵਜਾਈ ਗਈ। ਬੀਵਰਕ੍ਰੀਕ ਦੇ ਮੇਅਰ ਬੌਬ ਸਟੋਨ ਨੇ ਸ਼ਰਧਾਂਜਲੀ ਸੰਦੇਸ਼ ਦਿੱਤਾ। ਸਮਾਰੋਹ ਚ ਸ਼ਾਮਿਲ ਹੋਏ ਸਿੱਖ ਭਾਈਚਾਰੇ ਦੇ ਕਾਰਕੁਨ ਸਮੀਪ ਸਿੰਘ ਗੁਮਟਾਲਾ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਲਾਨਾ ਯਾਦਗਾਰੀ ਸਮਾਰੋਹ ਦਾ ਆਯੋਜਨ ਬੀਵਰਕ੍ਰੀਕ ਦੇ 9/11 ਮੈਮੋਰੀਅਲ ਵਿਖੇ ਕੀਤਾ ਜਾਂਦਾ ਹੈ, ਤਾਂ ਜੋ ਉਸ ਦਿਨ ਹਮਲੇ ਚ ਜਾਨਾਂ ਗੁਆ ਚੁੱਕੇ ਲੋਕਾਂ ਤੇ ਕੁਰਬਾਨੀਆਂ ਨੂੰ ਯਾਦ ਕੀਤਾ ਜਾ ਸਕੇ। ਬੀਵਰਕ੍ਰੀਕ ਦੇ ਇਸ 9/11 ਮੈਮੋਰੀਅਲ ਵਿਚ ਸਟੀਲ ਦਾ 25 ਫੁੱਟ ਉੱਚਾ ਮੁੜਿਆ ਹੋਇਆ ਪਿੱਲਰ ਸਥਾਪਿਤ ਕੀਤਾ ਗਿਆ ਹੈ, ਜੋ ਹਮਲੇ ਤੋਂ ਪਹਿਲਾਂ ਵਰਲਡ ਟਰੇਡ ਸੈਂਟਰ ਦੇ ਉੱਤਰੀ ਟਾਵਰ ਦੀਆਂ 101ਵੀਂ ਅਤੇ 105ਵੀਂ ਮੰਜ਼ਿਲਾਂ ਵਿਚਕਾਰ ਲੱਗਾ ਹੋਇਆ ਸੀ। ਇਸ ਟੁਕੜੇ ਨੂੰ ਦੋ ਅੱਗ ਬੁਝਾਊ ਦਸਤਿਆਂ ਦੁਆਰਾ ਬੀਵਰਕ੍ਰੀਕ ਵਿਚ ਲਿਆਂਦਾ ਗਿਆ ਸੀ ਤੇ ਇਨ੍ਹਾਂ ਨੇ ਨਿਊਯਾਰਕ ਵਿਚ ਗਰਾਊਂਡ ਜ਼ੀਰੋ ਵਿਖੇ ਬਚਾਅ ਕਾਰਜਾਂ ਵਿਚ ਸਹਾਇਤਾ ਕੀਤੀ ਸੀ। ਗੁਮਟਾਲਾ ਨੇ ਕਿਹਾ,ਅਸੀਂ ਇਸ ਸਮਾਰੋਹ ਵਿਚ ਉਨ੍ਹਾਂ ਪੁਰਸ਼ਾਂ ਅਤੇ ਔਰਤਾਂ ਨੂੰ ਸ਼ਰਧਾਂਜਲੀ ਦੇਣ ਲਈ ਇਕੱਠੇ ਹੋਏ ਹਾਂ, ਜਿਨ੍ਹਾਂ ਨੇ ਇਨ੍ਹਾਂ ਹਮਲਿਆਂ ਵਿਚ ਆਪਣੀ ਜਾਨ ਗੁਆ ਦਿੱਤੀ ਅਤੇ ਜਿਸ ਵਿਚ ਅੱਗ ਬੁਝਾਊ ਅਮਲੇ ਦੇ ਮੈਂਬਰ, ਪੁਲਿਸ ਅਧਿਕਾਰੀ ਤੇ ਮੈਡੀਕਲ ਸੇਵਾਵਾਂ ਦੇ ਅਮਲੇ ਵੀ ਸ਼ਾਮਿਲ ਸਨ। ਅਸੀਂ ਫੌਜੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਵੀ ਸਨਮਾਨ ਕਰਦੇ ਹਾਂ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ। ਹਰ ਸਾਲ ਸਿੱਖ ਭਾਈਚਾਰੇ ਵੱਲੋਂ ਬਲਬੀਰ ਸਿੰਘ ਸੋਢੀ ਨੂੰ ਵੀ ਯਾਦ ਕੀਤਾ ਜਾਂਦਾ ਹੈ, ਜਿਨ੍ਹਾਂ ਨੂੰ ਇਸ ਹਮਲੇ ਤੋਂ ਚਾਰ ਦਿਨ ਬਾਅਦ ਐਰੀਜ਼ੋਨਾ ਗੈਸ ਸਟੇਸ਼ਨ ਦੇ ਬਾਹਰ ਗੋਲ਼ੀ ਮਾਰ ਕੇ ਮਾਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਉਸ ਸਮੇਂ ਹਮਲਾਵਰ 11 ਸਤੰਬਰ ਦੇ ਹਮਲਿਆਂ ਦਾ ਬਦਲਾ ਲੈਣ ਲਈ ਮੁਸਲਮਾਨਾਂ ਨੂੰ ਮਾਰਨਾ ਚਾਹੁੰਦੇ ਸਨ। ਇਹ 9/11 ਦੇ ਹਮਲੇ ਤੋਂ ਬਾਅਦ ਦਾ ਪਹਿਲਾ ਨਫ਼ਰਤੀ ਅਪਰਾਧ ਸੀ। ਇਸ ਤੋਂ ਬਾਅਦ ਸਿੱਖਾਂ, ਮੁਸਲਮਾਨਾਂ, ਦੱਖਣੀ ਏਸ਼ੀਆਈ ਅਤੇ ਹੋਰਨਾਂ ਵਿਰੁੱਧ ਨਫ਼ਰਤ ਅਤੇ ਵਿਤਕਰੇ ਦੀਆਂ ਘਟਨਾਵਾਂ ਦੀ ਇਕ ਲਹਿਰ ਦੀ ਸ਼ੁਰੂਆਤ ਹੋਈ।"

The Sikh Community Of Ohio Participated In The Commemoration Of The 9 11 Attack On America


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App