19 ਸਾਲਾ ਪੰਜਾਬਣ ਕੁੜੀ ਦਾ ਲੰਡਨ 'ਚ ਚਾਕੂ ਮਾਰ ਕੇ ਕਤਲ, ਸ਼ੱਕ ਦੀ ਸੂਈ ਪਤੀ 'ਤੇ ਪਿਛਲੇ ਸਾਲ ਸਟੱਡੀ ਵੀਜ਼ਾ 'ਤੇ ਗਈ ਸੀ ਇੰਗਲੈਂਡ

31/10/2023 | Public Times Bureau | london

ਕਾਦੀਆਂ ਦੇ ਨੇੜਲੇ ਪਿੰਡ ਜੋਗੀ ਚੀਮਾ ਦੀ ਰਹਿਣ ਵਾਲੀ 19 ਸਾਲਾ ਲੜਕੀ ਮਹਿਕ ਸ਼ਰਮਾ ਪੁੱਤਰੀ ਤਰਲੋਕ ਚੰਦ ਦਾ ਕਰੋਇਡੋਨ (ਲੰਦਨ) ਵਿੱਚ ਉਸ ਦੇ ਘਰ ਦੇ ਅੰਦਰ ਚਾਕੂ ਮਾਰ ਮਾਰ ਕੇ ਕਤਲ ਕਰ ਦਿੱਤੇ ਜਾਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਬਾਰੇ ਮ੍ਰਿਤਕਾ ਦੀ ਮਾਂ ਮਧੂ ਬਾਲਾ ਪਤਨੀ ਸਵ ਮਹਿਕ ਸ਼ਰਮਾ ਵਾਸੀ ਜੋਗੀ ਚੀਮਾ ਨੇ ਦੱਸਿਆ ਉਹ ਵਿਧਵਾ ਹੈ। ਉਸ ਦੀ ਬੇਟੀ ਮਹਿਕ ਸ਼ਰਮਾ ਦਾ ਵਿਆਹ 24 ਜੂਨ 2022 ਨੂੰ ਸਾਹਿਲ ਸ਼ਰਮਾ ਪੁੱਤਰ ਲਲਿਤ ਕੁਮਾਰ ਵਾਸੀ ਨਿਊ ਸੰਤ ਨਗਰ ਗੁਰਦਾਸਪੁਰ ਨਾਲ ਹੋਇਆ ਸੀ। ਉਸ ਦੀ ਬੇਟੀ ਬਾਰ੍ਹਵੀਂ ਪਾਸ ਸੀ ਤੇ ਸਟੱਡੀ ਵੀਜ਼ਾ 'ਤੇ 20 ਨਵੰਬਰ 2022 ਨੂੰ ਲੰਡਨ ਗਈ ਸੀ। ਕੁਝ ਮਹੀਨੇ ਪਹਿਲਾਂ ਉਸ ਦਾ ਪਤੀ ਸਾਹਿਲ ਸ਼ਰਮਾ ਸਪਾਉਸ ਵੀਜ਼ਾ 'ਤੇ ਉਸ ਕੋਲ ਲੰਡਨ ਚਲਾ ਗਿਆ। ਮਹਿਕ ਸ਼ਰਮਾ ਨੇ ਆਪਣਾ ਸਟੱਡੀ ਤੋਂ ਸਕਿਲਡ ਵਰਕਰ ਵਰਕ ਪਰਮਿਟ 'ਚ ਤਬਦੀਲ ਕਰਵਾ ਲਿਆ ਸੀ। ਇਸ ਸਮੇਂ ਉਹ ਫ਼ੈਬੁਲਸ ਹੋਮ ਕੇਅਰ ਲਿਮਟਿਡ 'ਚ ਕੇਅਰ ਟੇਕਰ ਦੀ ਨੌਕਰੀ ਕਰ ਰਹੀ ਸੀ।

ਉਨ੍ਹਾਂ ਦੱਸਿਆ ਕਿ ਜਦੋਂ ਤੋਂ ਸਾਹਿਲ ਲੰਡਨ ਗਿਆ, ਉਹ ਉਸ ਦੀ ਬੇਟੀ ਨੂੰ ਤੰਗ ਕਰ ਰਿਹਾ ਸੀ। ਉਹ ਸ਼ੱਕੀ ਕਿਸਮ ਦਾ ਵਿਅਕਤੀ ਸੀ ਤੇ ਧਮਕੀਆਂ ਦਿੰਦਾ ਸੀ ਕਿ ਤੇਰਾ ਕਤਲ ਕਰ ਦੇਣਾ ਹੈ। ਪੀੜਤਾ ਨੇ ਦੱਸਿਆ ਕਿ ਉਸ ਦੀ ਬੇਟੀ ਨਾਲ ਅੱਜ ਸੰਪਰਕ ਨਹੀਂ ਹੋ ਰਿਹਾ ਸੀ। ਬਾਅਦ 'ਚ ਲੰਡਨ ਤੋਂ ਕਾਲ ਆਈ ਕਿ ਉਸ ਦੀ ਬੇਟੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਸਬੰਧ 'ਚ ਲੰਡਨ ਪੁਲਿਸ ਨੇ ਇੱਕ 23 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮਧੂ ਬਾਲਾ ਨੇ ਦੱਸਿਆ ਕਿ ਉਸ ਦੇ 23 ਸਾਲਾ ਜਵਾਈ ਸਾਹਿਲ ਸ਼ਰਮਾ ਨੇ ਇਹ ਕਤਲ ਕੀਤਾ ਹੈ। ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੀ ਬੇਟੀ ਦੀ ਦੇਹ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ। ਦੂਜੇ ਪਾਸੇ ਐਸਐਸਪੀ ਬਟਾਲਾ ਅਸ਼ਵਨੀ ਗੋਟਿਆਲ ਨੇ ਪਰਿਵਾਰਕ ਮੈਂਬਰਾਂ ਨੂੰ ਜੋ ਵੀ ਸੰਭਵ ਮਦਦ ਹੋਵੇਗੀ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ।

A 19 year old Punjabi Girl Was Stabbed To Death In London The Needle Of Suspicion Was On Her Husband Who Went On A Study Visa To England Last Year


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App