ਕੈਨੇਡਾ ’ਚ ਪੰਜਾਬੀ ਮੂਲ ਦੇ ਨੌਜਵਾਨ ਰਣਿੰਦਰਜੀਤ ਸਿੰਘ ਨੇ 'ਟੋਰਾਂਟੋ ਪੁਲਿਸ ਪਾਰਕਿੰਗ ਇਨਫੋਰਸਮੈਂਟ ਅਫ਼ਸਰ' ਦਾ ਅਹੁਦਾ ਹਾਸਲ ਕਰ ਕੇ ਆਪਣੇ ਮਾਪਿਆਂ ਤੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ। ਪਟਿਆਲਾ ਦਾ ਵਸਨੀਕ ਰਣਿੰਦਰਜੀਤ ਸਿੰਘ 2019 ’ਚ ਕੈਨੇਡਾ ਗਿਆ ਸੀ। ਉਸ ਦੇ ਪਿਤਾ ਇੰਦਰਜੀਤ ਸਿੰਘ ਤੇ ਮਾਤਾ ਕੁਲਵਿੰਦਰ ਕੌਰ ਵੀ 2023 ਤੋਂ ਕੈਨੇਡਾ ਵਿਚ ਹੀ ਹਨ। ਦੋਵਾਂ ਨੇ ਆਪਣਾ ਚਾਅ ਸਾਂਝਾ ਕਰਦਿਆਂ ਦੱਸਿਆ ਕਿ ਇਸ ਅਹੁਦੇ ਦੀ ਛੇ ਹਫ਼ਤੇ ਦੀ ਸਿਖਲਾਈ ਉਪਰੰਤ ਹੁਣ ਜਦੋਂ ਉਨ੍ਹਾਂ ਦਾ ਪੁੱਤਰ ਰਣਿੰਦਰਜੀਤ ਸਿੰਘ ਡਿਊਟੀ ਸੰਭਾਲਣ ਜਾ ਰਿਹਾ ਹੈ ਤਾਂ ਉਹ ਬਹੁਤ ਖ਼ੁਸ਼ ਹਨ।
ਰਣਿੰਦਰਜੀਤ ਸਿੰਘ ਨੇ ਸਿਖਲਾਈ ਪ੍ਰੋਗਰਾਮ ਦੌਰਾਨ ਅਕਾਦਮਿਕ ਪੇਪਰ ਵਿਚ 150 ਵਿਚੋਂ 149 ਨੰਬਰ ਲੈ ਕੇ ਸਰਬੋਤਮ ਸਥਾਨ ਹਾਸਲ ਕੀਤਾ ਹੈ, ਜਿਸ ਕਾਰਨ ਉਨ੍ਹਾਂ ਨੂੰ ਡਿਪਟੀ ਚੀਫ਼ ਆਫ ਟੋਰਾਂਟੋ ਪੁਲਿਸ ਲੌਰੈਨ ਪੌਗ ਵੱਲੋਂ ਇਹ ਐਵਾਰਡ ਪ੍ਰਦਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਕਿਸੇ ਪੰਜਾਬੀ ਮੂਲ ਦੇ ਵਿਅਕਤੀ ਨੂੰ ਇਹ ਐਵਾਰਡ ਮਿਲਿਆ ਹੈ। ਰਣਿੰਦਰਜੀਤ ਸਿੰਘ ਨੇ ਆਪਣੀ ਇਸ ਪ੍ਰਾਪਤੀ ਲਈ ਮਾਪਿਆਂ ਤੋਂ ਇਲਾਵਾ ਆਪਣੇ ਦੋਸਤ ਹਰਦੀਪ ਸਿੰਘ ਬੈਂਸ ਨੂੰ ਆਪਣਾ ਪ੍ਰੇਰਣਾ ਸਰੋਤ ਦੱਸਿਆ ਜੋ ਖ਼ੁਦ ਇਸੇ ਅਹੁਦੇ ’ਤੇ ਕਾਰਜਸ਼ੀਲ ਹੈ। ਜ਼ਿਕਰਯੋਗ ਹੈ ਕਿ ਸਿਖਲਾਈ ਪ੍ਰੋਗਰਾਮ ਦੌਰਾਨ 25 ਵਿਅਕਤੀਆਂ ਦੇ ਸਮੂਹ ਵਿਚ ਉਹ ਸਭ ਤੋਂ ਛੋਟੀ ਉਮਰ ਦਾ ਸੀ।
Patiala s Son Became toronto Police Parking Enforcement Officer In Canada
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)