ਪੱਛਮੀ ਆਸਟ੍ਰੇਲੀਆ ਦੇ ਸ਼ਹਿਰ ਪਰਥ ਦੇ ਇਲਾਕੇ ਕੈਨਿੰਗਵੇਲ ਵਿਖੇ ਸਥਿਤ ਗੁਰੂਘਰ 'ਚ ਬੀਤੇ ਦਿਨੀਂ ਹੋਈ ਗੁਟਕਾਸਾਹਿਬ ਦੀ ਬੇਅਦਬੀ ਦੇ ਚਲਦਿਆਂ ਸਿੱਖ ਸੰਗਤਾਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਸੀ, ਜਿਸ ਦੇ ਚਲਦਿਆਂ ਅੱਜ ਮੈਲਬੌਰਨ ਸ਼ਹਿਰ ਵਿਖੇ ਇੱਕ ਸ਼ਾਤਮਈ ਰੋਸ ਮਾਰਚ ਕੱਢਿਆ ਗਿਆ ਜਿਸ ਵਿੱਚ ਵੱਖ-ਵੱਖ ਸਿੱਖ ਸੰਸਥਾਵਾਂ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ। ਇਹ ਰੋਸ ਮਾਰਚ ਮੈਲਬੌਰਨ ਸ਼ਹਿਰ ਦੇ ਫੈਡਰੇਸ਼ਨ ਸਕੁਏਅਰ ਤੋ ਲੈ ਕੇ ਸਟੇਟ ਲਾਈਬਰੇਰੀ ਤੱਕ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਰੋਸ ਵਜੋਂ ਹੱਥਾਂ ਵਿੱਚ ਬੈਨਰ ਤੇ ਤਖ਼ਤੀਆਂ ਫੜੀਆਂ ਹੋਈਆਂ ਸਨ। ਇਨ੍ਹਾਂ ਤਕਤੀਆਂ ਉੱਤੇ ਇਸ ਬੇਅਦਬੀ ਬਾਬਤ ਸਖ਼ਤ ਕਾਰਵਾਈ ਬਾਰੇ ਲਿਖਿਆ ਹੋਇਆ ਸੀ।
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਵੀ ਕੀਤਾ ਤੇ ਆਸਟ੍ਰੇਲੀਆ ਸਰਕਾਰ ਤੋਂ ਇਸ ਬਾਬਤ ਜਾਂ ਤਾਂ ਨਵਾਂ ਕਾਨੂੰਨ ਜਾਂ ਪੁਰਾਣੇ ਕਾਨੂੰਨਾਂ ਵਿੱਚ ਸੋਧ ਦੀ ਮੰਗ ਕੀਤੀ। ਇਸ ਦੌਰਾਨ ਬੁਲਾਰਿਆਂ ਨੇ ਦੱਸਿਆ ਕਿ ਕਾਨੂੰਨਾਂ ਵਿੱਚ ਸੋਧ ਲਈ ਜਲਦ ਹੀ ਸਬੰਧਤ ਮੰਤਰੀ, ਮੈਂਬਰ ਪਾਰਲੀਮੈਂਟਾਂ ਅਤੇ ਸੈਨੇਟਰਾਂ ਤੱਕ ਇਹ ਗੱਲ ਪਹੁੰਚਾਈ ਜਾਵੇਗੀ ਤਾਂ ਜੋ ਭਵਿੱਖ ਵਿੱਚ ਕੋਈ ਅਜਿਹੀ ਮਾੜੀ ਘਟਨਾ ਨਾ ਵਾਪਰੇ। ਹਾਲਾਂਕਿ ਪੱਛਮੀ ਆਸਟ੍ਰੇਲੀਆ ਪੁਲਿਸ ਵੱਲੋਂ ਇੱਕ ਵੀਹ ਸਾਲਾ ਨੌਜਵਾਨ ਨੂੰ ਗੁਟਕਾ ਸਾਹਿਬ ਦੀ ਬੇਅਦਬੀ ਦੇ ਕੇਸ ਵਿੱਚ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ ਪਰ ਸਿੱਖ ਸੰਗਤਾਂ ਪੁਲਿਸ ਦੀ ਕਾਰਗੁਜ਼ਾਰੀ ਤੋਂ ਖੁਸ਼ ਨਹੀਂ ਹਨ। ਉਹ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੀਆਂ ਹਨ ਤੇ ਇਸ ਬਾਬਤ ਸਖ਼ਤ ਕਾਨੂੰਨ ਦੀ ਮੰਗ ਵੀ ਕਰ ਰਹੀਆਂ ਹਨ। ਜਿਕਰਯੋਗ ਹੈ ਕਿ ਪਰਥ ਦੇ ਗੁਰੂਘਰ ਦੇ ਬਾਹਰ ਇੱਕ ਨੌਜਵਾਨ ਵਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਦੇ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਦੇ ਚਲਦਿਆਂ ਸਿੱਖ ਸੰਗਤਾਂ ਵਿੱਚ ਭਾਰੀ ਰੋਹ ਸੀ ਤੇ ਦੂਜੇ ਭਾਈਚਾਰਿਆਂ ਵਲੋਂ ਵੀ ਇਸ ਘਟਨਾਂ ਦੀ ਸਖ਼ਤ ਨਿਖੇਧੀ ਕੀਤੀ ਗਈ ਸੀ।
In The Past A Protest March Was Held By Sikhs In Melbourne Regarding The Desecration Of Gutka Sahib
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)