ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਵਾਰ ਮੁੜ ਪਰਵਾਸੀਆਂ ਦੀ ਵਧਦੀ ਗਿਣਤੀ ਨੂੰ ਲੈ ਕੇ ਚਿੰਤਾ ਜਾਹਰ ਕੀਤੀ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਵਿਦੇਸ਼ੀ ਵਿਦਿਆਰਥੀਆਂ ਦੇ ਦੇਸ਼ ਵਿੱਚ ਸ਼ਰਣ ਲੈਣ ਦੇ ਰੁਝਾਨ ਨੂੰ ਚਿੰਤਾਜਨਕ ਦੱਸਿਆ ਹੈ। ਮਾਰਕ ਮਿਲਰ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਦੇਸ਼ ਆਮ ਚੋਣਾਂ ਵੱਲ ਵਧ ਰਿਹਾ ਹੈ। ਚੋਣਾਂ ਤੋਂ ਪਹਿਲਾਂ ਦੇਸ਼ ਵਿੱਚ ਮਕਾਨ ਅਤੇ ਰੁਜ਼ਗਾਰ ਦਾ ਸੰਕਟ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਅਜਿਹੇ ਵਿੱਚ ਟਰੂਡੋ ਸਰਕਾਰ ਵੱਲੋਂ ਵਿਦੇਸ਼ੀ ਖਾਸ ਕਰਕੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਨੂੰ ਲੈ ਕੇ ਲਗਾਤਾਰ ਬਿਆਨ ਆ ਰਹੇ ਹਨ। ਟਰੂਡੋ ਇਸ ਦਾ ਫਾਇਦਾ ਚੋਣਾਂ 'ਚ ਚੁੱਕਣ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ। ਮਾਰਕ ਮਿਲਰ ਨੇ ਇੱਕ ਚੈਨਲ ਨਾਲ ਇੰਟਰਵਿਊ ਦੌਰਾਨ ਵਿਦਿਆਰਥੀ ਵੀਜ਼ੇ 'ਤੇ ਕੈਨੇਡਾ ਆਉਣ ਤੋਂ ਬਾਅਦ ਸ਼ਰਣ ਮੰਗਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵਧਦੀ ਗਿਣਤੀ ਨੂੰ ਸੰਬੋਧਿਤ ਕਰਦੇ ਹੋਏ ਇਸ ਨੂੰ 'ਚਿੰਤਾਜਨਕ ਰੁਝਾਨ' ਦੱਸਿਆ। ਮਿਲਰ ਨੇ ਕਿਹਾ ਕਿ ਵਿਦਿਆਰਥੀ ਵੀਜ਼ਾ ਨੂੰਦੇਸ਼ ਵਿੱਚ ਪੱਕੇ ਤੌਰ 'ਤੇ ਸ਼ਰਨ ਲੈਣ ਲਈ ਵਰਤਿਆ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਮੰਤਰਾਲਾ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ। ਉਨਾਂ ਕੈਨੇਡਾ ਦੀਆਂ ਉੱਚ ਸਿੱਖਿਆ ਸੰਸਥਾਵਾਂ ਨੂੰ ਅਜਿਹੇ ਅਨਸਰਾਂ ਨੂੰ ਰੋਕਣ ਲਈ ਲੋੜੀਂਦੇ ਸੁਧਾਰ ਕਰਨ ਲਈ ਕਿਹਾ ਹੈ। ਕੈਨੇਡਾ ਨੇ ਅਗਲੇ ਤਿੰਨ ਸਾਲਾਂ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਸਮੇਤ ਅਸਥਾਈ ਨਿਵਾਸੀਆਂ ਦੀ ਗਿਣਤੀ ਨੂੰ 6.2 ਤੋਂ ਘਟਾ ਕੇ 5 ਪ੍ਰਤੀਸ਼ਤ ਕਰਨ ਦਾ ਫੈਸਲਾ ਕੀਤਾ ਹੈ। ਇਸ ਸਾਲ ਜਨਵਰੀ ਵਿੱਚ, ਕੈਨੇਡੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ 'ਤੇ ਦੋ ਸਾਲ ਦੀ ਸੀਮਾ ਦਾ ਐਲਾਨ ਕੀਤਾ ਸੀ । ਮਿਲਰ ਦਾ ਕਹਿਣਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ 2024 ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਕਮੀ ਆਵੇਗੀ।ਸਰਕਾਰ ਦੇ ਅਨੁਸਾਰ, ਕੈਨੇਡਾ 2025 ਵਿੱਚ 437,000 ਸਟੱਡੀ ਪਰਮਿਟ ਜਾਰੀ ਕਰਨ ਦੀ ਯੋਜਨਾ ਬਣਾ ਰਿਹਾ ਹੈ।2024 ਵਿੱਚ ਇਹ 485,000 ਹੈ। ਸਾਲ 2026 ਵਿੱਚ ਵੀ ਪਰਮਿਟਾਂ ਦੀ ਗਿਣਤੀ 437,000 ਰਹੇਗੀ। ਇਸ ਤੋਂ ਪਹਿਲਾਂ 2023 43 ਵਿੱਚ ਕੈਨੇਡਾ ਨੇ 509,390 ਵਿਦਿਆਰਥੀਆਂ ਨੂੰ ਪਰਮਿਟ ਦਿੱਤੇ ਸਨ
Canada s Mark Miller Described The Trend Of Foreign Students Seeking Asylum In The Country As Worrying
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)