ਜਸਟਿਨ ਟਰੂਡੋ ਨੇ ਵਿਦਿਆਰਥੀ ਵੀਜ਼ੇ ਨੂੰ ਲੈ ਕੇ ਕੀਤਾ ਹੁਣ ਇਹ ਐਲਾਨ, ਵੱਧ ਸਕਦੀਆਂ ਹਨ ਮੁਸ਼ਕਲਾਂ

28/09/2024 | Public Times Bureau | Canada

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵਿਦਿਆਰਥੀ ਵੀਜ਼ੇ ਨੂੰ ਲੈ ਕੇ ਅਹਿਮ ਐਲਾਨ ਕੀਤਾ ਹੈ, ਜਿਸ ਨਾਲ ਕੌਮਾਂਤਰੀ ਵਿਦਿਆਰਥੀਆਂ ਦੀ ਮੁਸ਼ਕਲਾਂ ਵਧ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਉਹ ਅਗਲੇ ਸਾਲ ਵਿਦੇਸ਼ੀ ਵਿਦਿਆਰਥੀਆਂ ਦੇ ਵੀਜ਼ਾ ਵਿੱਚ ਹੋਰ ਕਟੌਤੀ ਕਰਨਗੇ। "ਇਸ ਸਾਲ 35 ਫੀਸਦ ਘੱਟ ਕੌਮਾਂਤਰੀ ਵਿਦਿਆਰਥੀਆਂ ਨੂੰ ਪਰਮਿਟ ਦਿੱਤੇ ਹਨ। ਅਗਲੇ ਸਾਲ ਇਹ ਗਿਣਤੀ 10 ਫੀਸਦ ਹੋਰ ਘਟਾਈ ਜਾਵੇਗੀ।" ਉਨ੍ਹਾਂ ਨੇ ਅੱਗੇ ਲਿਖਿਆ ਹੈ, "ਇਮੀਗ੍ਰੇਸ਼ਨ ਸਾਡੇ ਅਰਥਚਾਰੇ ਲਈ ਲਾਹੇਵੰਦ ਹੈ ਪਰ ਜਦੋਂ ਬੁਰੇ ਤੱਤ ਪ੍ਰਣਾਲੀ ਦੀ ਦੁਰਵਰਤੋਂ ਕਰਨ ਅਤੇ ਵਿਦਿਆਰਥੀਆਂ ਦਾ ਫਾਇਦਾ ਚੁੱਕਣਗੇ ਤਾਂ ਅਸੀਂ ਕਾਰਵਾਈ ਕਰਾਂਗੇ।" ਇਸ ਤੋਂ ਇਲਾਵਾ ਟਰੂਡੋ ਨੇ ਇਹ ਵੀ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਅਸਥਾਈ ਨਿਵਾਸੀਆਂ ਦੀ ਗਿਣਤੀ ਨੂੰ ਘਟਾਉਣ ਲਈ ਵਿਦੇਸ਼ੀ ਕਾਮਿਆਂ ਦੇ ਨਿਯਮਾਂ ਨੂੰ ਸਖ਼ਤ ਕਰੇਗੀ।

ਉਨ੍ਹਾਂ ਨੇ ਇੱਕ ਹੋਰ ਟਵੀਟ ਵਿੱਚ ਲਿਖਿਆ ਹੈ, "ਅਸੀਂ ਘੱਟ ਤਨਖਾਹ ਵਾਲੇ, ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਨੂੰ ਘਟਾ ਰਹੇ ਹਾਂ ਅਤੇ ਉਨ੍ਹਾਂ ਦੇ ਕੰਮ ਦੀਆਂ ਸ਼ਰਤਾਂ ਦੀ ਮਿਆਦ ਨੂੰ ਘਟਾ ਰਹੇ ਹਾਂ।" ਮਹਾਂਮਾਰੀ ਤੋਂ ਬਾਅਦ ਪ੍ਰੋਗਰਾਮ ਨੂੰ ਵਿਵਸਥਿਤ ਕੀਤਾ, ਪਰ ਲੇਬਰ ਮਾਰਕੀਟ ਬਦਲ ਰਹੀ ਹੈ। ਸਾਨੂੰ ਕੈਨੇਡਾ ਦੇ ਕਾਮਿਆਂ ਵਿੱਚ ਨਿਵੇਸ਼ ਕਰਨ ਲਈ ਕਾਰੋਬਾਰਾਂ ਦੀ ਲੋੜ ਹੈ।" ਸਭ ਤੋਂ ਜ਼ਿਆਦਾ ਭਾਰਤੀ ਵਿਦਿਆਰਥੀ ਜਾਂਦੇ ਹਨ ਕੈਨੇਡਾ ਹਰ ਸਾਲ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਪੜ੍ਹਾਈ ਲਈ ਵਿਦੇਸ਼ ਜਾਂਦੇ ਹਨ।

ਅਜਿਹੇ 'ਚ ਕੈਨੇਡਾ ਸਰਕਾਰ ਦਾ ਇਹ ਫੈਸਲਾ ਉਨ੍ਹਾਂ ਵਿਦਿਆਰਥੀਆਂ ਲਈ ਹੋਰ ਮੁਸ਼ਕਿਲਾਂ ਪੈਦਾ ਕਰ ਸਕਦਾ ਹੈ। ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਸਾਲ 2024 ਵਿੱਚ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ 4,27,000 ਹੈ। ਦੂਜੇ ਨੰਬਰ 'ਤੇ ਆਉਂਦਾ ਹੈ ਅਮਰੀਕਾ ਜਿੱਥੇ ਇਸ ਸਾਲ 3,37,630 ਵਿਦਿਆਰਥੀ ਉਚੇਰੀ ਸਿੱਖਿਆ ਲਈ ਗਏ ਹਨ। ਤੀਜੇ ਨੰਬਰ 'ਤੇ UK 1,85,000 ਵਿਦਿਆਰਥੀ ਪੜ੍ਹਣ ਲਈ ਗਏ ਹਨ। ਚੌਥੇ ਨੰਬਰ 'ਤੇ 1,22,202 ਵਿਦਿਆਰਥੀਆਂ ਨਾਲ ਆਸਟ੍ਰੇਲੀਆ ਹੈ ਅਤੇ ਪੰਜਵੇ ਨੰਬਰ 'ਤੇ ਜਰਮਨੀ ਹੈ ਜਿੱਥੇ 42,997 ਵਿਦਿਆਰਥੀ ਗਏ ਸਨ।

ਰਾਜ ਸਭਾ ਵਿੱਚ ਜਾਰੀ ਕੀਤੇ ਗਏ ਇਨ੍ਹਾਂ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਸਾਲ 2019 ਵਿੱਚ 6,75,541 ਵਿਦਿਆਰਥੀ ਵਿਦੇਸ਼ਾਂ ਵਿੱਚ ਪੜ੍ਹਣ ਲਈ ਗਏ ਸਨ ਜਦੋਂ ਕਿ 2024 ਵਿੱਚ 13,35,878 ਵਿਦਿਆਰਥੀ ਹੋਰ ਦੇਸ਼ਾਂ ਪੜ੍ਹਾਈ ਲਈ ਗਏ ਹੈ। ਯਾਨਿ ਤਕਰੀਬਨ ਦੁੱਗਣਾ ਵਾਧਾ ਹੋਇਆ ਹੈ। ਹਾਲਾਂਕਿ ਮੰਤਰਾਲੇ ਕੋਲ ਸੂਬੇ ਦੇ ਆਧਾਰ 'ਤੇ ਕੋਈ ਡਾਟਾ ਨਹੀਂ ਹੈ ਕਿ ਕਿਸ ਸੂਬੇ ਤੋਂ ਕਿੰਨੇ ਨੌਜਵਾਨ ਪੜ੍ਹਾਈ ਲਈ ਬਾਹਰੇ ਮੁਲਕਾਂ ਵਿੱਚ ਗਏ ਹਨ। ਕੌਮਾਂਤਰੀ ਵਿਦਿਆਰਥੀਆਂ ਨੂੰ ਔਸਤ ਕੈਨੇਡੀਅਨ ਵਿਦਿਆਰਥੀ ਨਾਲੋਂ ਤਿੰਨ ਗੁਣਾ ਵੱਧ ਫੀਸ ਅਦਾ ਕਰਨੀ ਪੈਂਦੀ ਹੈ। ਕੈਨੇਡਾ ਸਰਕਾਰ ਦੀ 2022 ਦੀ ਰਿਪੋਰਟ ਅਨੁਸਾਰ ਕੌਮਾਂਤਰੀ ਵਿਦਿਆਰਥੀਆਂ ਨੇ ਇੱਥੋਂ ਦੀ ਆਰਥਿਕਤਾ ਵਿੱਚ 22 ਅਰਬ ਕੈਨੇਡੀਅਨ ਡਾਲਰ ਦਾ ਯੋਗਦਾਨ ਪਾਇਆ ਹੈ। ਇਸ ਤੋਂ ਇਲਾਵਾ ਲਗਭਗ 2.2 ਲੱਖ ਨਵੀਆਂ ਨੌਕਰੀਆਂ ਪੈਦਾ ਕੀਤੀਆਂ ਹਨ।


Justin Trudeau Made This Announcement Regarding Student Visas The Difficulties May Increase


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App