ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਭਾਗੂਪੁਰ ਦੇ ਰਹਿਣ ਵਾਲੇ 29 ਸਾਲਾ ਪਰਮਬੀਰ ਸਿੰਘ ਔਲਖ ਨੂੰ ਕੈਨੇਡਾ ਦੇ ਸ਼ਹਿਰ ਟੋਰਾਂਟੋ 'ਚ ਬੰਦੂਕਧਾਰੀ ਨਾਈਜੀਰੀਅਨ ਨੇ ਹਮਲੇ ਦਾ ਸ਼ਿਕਾਰ ਬਣਾਇਆ ਹੈ। ਔਲਖ ਨੂੰ ਕੁੱਲ ਅੱਠ ਗੋਲੀਆਂ ਲੱਗੀਆਂ। ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਚੱਲ ਰਿਹਾ ਹੈ। ਨੌਜਵਾਨ 'ਤੇ ਹਮਲੇ ਦੀ ਸੂਚਨਾ ਮਿਲਦਿਆਂ ਹੀ ਪਰਿਵਾਰ 'ਚ ਸਹਿਮ ਦਾ ਮਾਹੌਲ ਬਣ ਗਿਆ।ਕਿਸਾਨ ਹਰਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਇਕਲੌਤੇ ਪੁੱਤਰ ਪਰਮਬੀਰ ਸਿੰਘ ਨੂੰ 2018 'ਚ ਕੈਨੇਡਾ ਭੇਜਿਆ ਸੀ। ਔਲਖ ਨੇ ਉੱਥੇ ਹੀ ਟਰੱਕ ਚਲਾਉਣਾ ਸ਼ੁਰੂ ਕਰ ਦਿੱਤਾ। 2022 'ਚ ਉਸ ਦਾ ਵਿਆਹ ਖਡੂਰ ਸਾਹਿਬ ਦੀ ਰਹਿਣ ਵਾਲੀ ਸਿਮਰਨਜੀਤ ਕੌਰ ਨਾਲ ਹੋਇਆ। ਪਰਮਬੀਰ ਸਿੰਘ ਔਲਖ ਨੇ ਪੀਆਰ ਲੈਣ ਲਈ ਆਪਣੀ ਫਾਈਲ ਜਮ੍ਹਾਂ ਕਰਵਾਈ ਸੀ। ਸ਼ੁੱਕਰਵਾਰ ਸ਼ਾਮ ਨੂੰ ਉਸ ਨੇ ਆਪਣੀ ਮਾਤਾ ਮਨਜੀਤ ਕੌਰ ਤੇ ਪਿਤਾ ਹਰਜੀਤ ਸਿੰਘ ਨਾਲ ਫੋਨ 'ਤੇ ਗੱਲ ਕੀਤੀ। ਔਲਖ ਦੇ ਨਾਲ ਉਸ ਦੀ ਪਤਨੀ ਸਿਮਰਨਜੀਤ ਕੌਰ ਵੀ ਟੋਰਾਂਟੋ ਸ਼ਹਿਰ 'ਚ ਰਹਿੰਦੀ ਹੈ ਜਿਸ ਨੇ ਸਵੇਰੇ ਅੱਠ ਵਜੇ ਫੋਨ ’ਤੇ ਦੱਸਿਆ ਕਿ ਉਸ ਦੇ ਪਤੀ ’ਤੇ ਨਾਈਜੀਰੀਅਨ ਵੱਲੋਂ ਬੰਦੂਕ ਨਾਲ ਹਮਲਾ ਕੀਤਾ ਗਿਆ ਹੈ। ਹਰਜੀਤ ਸਿੰਘ ਨੇ ਦੱਸਿਆ ਕਿ ਪੂਰੇ ਪਿੰਡ ਨੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰ ਕੇ ਪਰਮਬੀਰ ਸਿੰਘ ਔਲਖ ਦੀ ਤੰਦਰੁਸਤੀ ਲਈ ਅਰਦਾਸ ਕੀਤੀ।
Big News A Nigro Shot 8 Bullets To A Youth Of Tarn Taran In Canada
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)