ਇਟਲੀ ਚ ਸੁਲਤਾਨਪੁਰ ਲੋਧੀ ਦੇ ਰਹਿਣ ਵਾਲੇ ਨੌਜਵਾਨ ਦੀ ਖੇਤਾਂ ਚ ਕੰਮ ਕਰਦੇ ਸਮੇ ਟ੍ਰੈਕਟਰ ਹੇਠਾਂ ਆਉਣ ਕਾਰਨ ਹੋਈ ਮੌਤ

17/11/2024 | Public Times Bureau | Itlay

ਇਟਲੀ ਦੇ ਸੂਬੇ ਕੰਪਾਨੀਆ ਦੇ ਸ਼ਹਿਰ ਬੱਤੀ ਪਾਲੀਆ (ਸਲੇਰਨੋ) ਨਜ਼ਦੀਕ ਪੈਂਦੇ ਇਲਾਕਾ ਇਬੋਲੀ ਦੇ ਕੰਪੋਲੌਗੋ ਵਿਖੇ ਖੇਤਾਂ ’ਚ ਕੰਮ ਕਰ ਰਹੇ ਨੌਜਵਾਨ ਦੀ ਟਰੈਕਟਰ ਹੇਠਾਂ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਲਤਾਨਪੁਰ ਲੋਧੀ ਦੇ ਤਾਸ਼ਪੁਰ ਪਿੰਡ ਦੇ ਮਨਜਿੰਦਰ ਸਿੰਘ ਦੇ ਰੂਪ 'ਚ ਹੋਈ ਹੈ। ਉਸ ਨਾਲ ਕੰਮ ਕਰਨ ਵਾਲੇ ਮਨਿੰਦਰ ਸਿੰਘ ਬੱਲ ਨੇ ਦੱਸਿਆ ਕਿ ਮਨਜਿੰਦਰ ਇਕੱਲਾ ਹੀ ਖੇਤਾਂ ’ਚ ਵਾਹੀ ਕਰ ਰਿਹਾ ਸੀ ਤੇ ਉਹ ਆਪਣੇ ਸਾਥੀਆਂ ਨਾਲ ਦੁਪਹਿਰ ਵੇਲੇ ਕੰਮ ਛੱਡ ਕੇ ਥੋੜ੍ਹੀ ਦੂਰ ਖੇਤਾਂ ’ਚ ਆਰਾਮ ਕਰਨ ਚਲੇ ਗਏ ਸੀ। ਉਨ੍ਹਾਂ ਨੂੰ ਖੇਤਾਂ ਦੇ ਮਾਲਕ ਨੇ ਫੋਨ ’ਤੇ ਦੱਸਿਆ ਕਿ ਮਨਜਿੰਦਰ ਸਿੰਘ ਰਿੰਪਾ ਨਾਲ ਹਾਦਸਾ ਵਾਪਰ ਗਿਆ ਹੈ।• ਮਨਜਿੰਦਰ ਸਿੰਘ ਪਰਿਵਾਰ ਨਾਲ ਇਟਲੀ ਰਹਿੰਦਾ ਸੀ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

A Young Man From Sultanpur Lodhi In Italy Died When The Tractor Came Down While Working In The Fields


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App