ਪਿੰਡ ਢੇਰ ਦੇ ਨੌਜਵਾਨ ਦੀ ਕੈਨੇਡਾ ’ਚ ਵਾਪਰੇ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। 34 ਸਾਲਾ ਪ੍ਰਿਤਪਾਲ ਸਿੰਘ ਪੁੱਤਰ ਬਿਕਰਮ ਸਿੰਘ ਭੰਗਲ ਕਰੀਬ ਇਕ ਸਾਲ ਪਹਿਲਾਂ ਪਰਿਵਾਰ ਸਮੇਤ ਕੈਨੇਡਾ ਗਿਆ ਸੀ। ਇੱਥੇ ਉਹ ਸਰੀ ਸ਼ਹਿਰ ’ਚ ਟਰਾਲਾ ਚਲਾਉਂਦਾ ਸੀ। ਦੱਸਿਆ ਜਾਂਦਾ ਹੈ ਕਿ ਐਤਵਾਰ ਨੂੰ ਬਰਫ਼ ਕਾਰਨ ਟਰਾਲਾ ਸਲਿਪ ਹੋਣ ਮਗਰੋਂ ਪਲਟ ਗਿਆ। ਇਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।ਇਧਰ ਪਿੰਡ ’ਚ ਉਸ ਦੇ ਛੋਟੇ ਭਰਾ ਦਾ ਵਿਆਹ ਰੱਖਿਆ ਹੋਇਆ ਸੀ। ਐਤਵਾਰ ਨੂੰ ਜਦੋਂ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਾ ਸੀ ਉਸੇ ਵੇਲੇ ਕੈਨੇਡਾ ਪੁਲਿਸ ਨੇ ਪ੍ਰਿਤਪਾਲ ਦੀ ਮੌਤ ਦੀ ਖ਼ਬਰ ਦਿੱਤੀ। ਇਸ ਦੇ ਨਾਲ ਹੀ ਘਰ ਦੀਆਂ ਖ਼ੁਸ਼ੀਆਂ ਮਾਤਮ ’ਚ ਬਦਲ ਗਈਆਂ। ਪਰਿਵਾਰਕ ਮੈਂਬਰਾਂ, ਪਿੰਡ ਵਾਸੀਆਂ ਨੇ ਕੇਂਦਰ ਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇਹ ਭਾਰਤ ਲਿਆਉਣ ’ਚ ਉਨ੍ਹਾਂ ਦੀ ਮਦਦ ਕੀਤੀ ਜਾਵੇ।
A Young Man From Nangal Died In A Road Accident In Canada The Accident Happened Due To The Trailer Slipping From The Snow
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)