ਕੈਨੇਡਾ ਸਰਕਾਰ ਨੇ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਐਲਾਨ ਕੀਤਾ ਹੈ ਕਿ 2025 ਤੋਂ ਐਕਸਪ੍ਰੈਸ ਐਂਟਰੀ ਤਹਿਤ ਪਰਮਾਨੈਂਟ ਰੈਜ਼ੀਡੈਂਸੀ (PR) ਲਈ ਅਪਲਾਈ ਕਰਨ ਵਾਲਿਆਂ ਨੂੰ ਨੌਕਰੀ ਦੇ ਆਫਰ 'ਤੇ ਵਾਧੂ 50 ਤੋਂ 200 ਅੰਕਾਂ ਦਾ ਲਾਭ ਨਹੀਂ ਮਿਲੇਗਾ। ਸਰਕਾਰ ਦਾ ਦਾਅਵਾ ਹੈ ਕਿ ਇਹ ਬਦਲਾਅ ਸਿਸਟਮ 'ਚ ਧੋਖਾਧੜੀ ਨੂੰ ਰੋਕਣ ਲਈ ਕੀਤਾ ਗਿਆ ਹੈ। ਇਸ ਨਾਲ ਪੰਜਾਬੀਆਂ ਨੂੰ ਵੱਡਾ ਝਟਕਾ ਲੱਗਾ ਹੈ। ਇਮੀਗ੍ਰੇਸ਼ਨ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਦਾ ਸਭ ਤੋਂ ਵੱਡਾ ਝਟਕਾ ਉਨ੍ਹਾਂ ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਲੱਗਗਾ ਜਿਨ੍ਹਾਂ ਨੇ ਜੌਬ ਆਫਰ ਲਾ ਕੇ ਪੀਆਰ ਲਈ ਅਪਲਾਈ ਕੀਤਾ ਹੈ। ਕੈਨੇਡਾ ਇਮੀਗ੍ਰੇਸ਼ਨ ਵਿਭਾਗ ਨੇ ਕਿਹਾ ਹੈ ਕਿ ਇਹ ਕਦਮ ਉਨ੍ਹਾਂ ਉਮੀਦਵਾਰਾਂ 'ਤੇ ਲਾਗੂ ਹੋਵੇਗਾ ਜੋ ਐਕਸਪ੍ਰੈਸ ਐਂਟਰੀ ਰਾਹੀਂ ਪੀਆਰ ਪ੍ਰਾਪਤ ਕਰਨ ਦੀ ਯੋਜਨਾ ਬਣਾ ਰਹੇ ਹਨ। ਕੈਨੇਡਾ ਸਰਕਾਰ ਇਸ ਤੋਂ ਪਹਿਲਾਂ ਵੀ ਪਰਵਾਸੀਆਂ ਨੂੰ ਕਈ ਝਟਕੇ ਦੇ ਚੁੱਕੀ ਹੈ।
ਉਧਰ, ਮਾਹਰਾਂ ਨੇ ਬੇਸ਼ੱਕ ਇਸ ਕਦਮ ਨੂੰ ਧੋਖਾਧੜੀ ਰੋਕਣ ਲਈ ਪ੍ਰਭਾਵਸ਼ਾਲੀ ਦੱਸਿਆ ਹੈ, ਪਰ ਨਾਲ ਹੀ ਕਿਹਾ ਹੈ ਕਿ ਇਹ ਅਸਲ ਹੁਨਰ ਵਾਲੇ ਬਿਨੈਕਾਰਾਂ ਤੇ ਉਨ੍ਹਾਂ ਦੇ ਮਾਲਕਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਨੇ ਸੁਝਾਅ ਦਿੱਤਾ ਹੈ ਕਿ ਸਰਕਾਰ ਨੂੰ ਇੱਕ ਬਿਹਤਰ ਸਕ੍ਰੀਨਿੰਗ ਪ੍ਰਕਿਰਿਆ ਅਪਣਾਉਣੀ ਚਾਹੀਦੀ ਹੈ ਤੇ ਨਾ ਕਿ ਸਿੱਧਾ ਜੌਬ ਆਫਰ ਵਾਲਿਆਂ ਦੇ ਨੰਬਰ ਖਤਮ ਕੀਤੇ ਜਾਣੇ ਚਾਹੀਦੇ ਹਨ। ਵਰਤਮਾਨ ਵਿੱਚ ਲਗਪਗ 1 ਲੱਖ 35 ਹਜ਼ਾਰ ਪੀਆਰ ਅਰਜ਼ੀਆਂ ਲੱਗੀਆਂ ਹੋਈਆਂ ਹਨ ਜਿਨ੍ਹਾਂ ਵਿੱਚ ਜੌਬ ਆਫਰ ਲੱਗੀ ਹੋਈ ਹੈ।
ਮੌਜੂਦਾ ਸਮੇਂ ਵਿੱਚ ਇੱਕ ਵੈਧ ਨੌਕਰੀ ਦੀ ਪੇਸ਼ਕਸ਼ ਵਾਲੇ ਐਕਸਪ੍ਰੈਸ ਐਂਟਰੀ ਉਮੀਦਵਾਰ ਵਾਧੂ 50 ਤੋਂ ਲੈ ਕੇ 200 ਤੱਕ ਵਿਆਪਕ ਰੈਂਕਿੰਗ ਸਿਸਟਮ (CRS) ਅੰਕ ਪ੍ਰਾਪਤ ਕਰ ਸਕਦੇ ਹਨ। ਇਹ ਵਾਧੂ ਅੰਕ ਕਿਸੇ ਉਮੀਦਵਾਰ ਨੂੰ ਸਥਾਈ ਨਿਵਾਸ ਲਈ ਬਿਨੈ ਕਰਨ ਲਈ ਸੱਦਾ ਪ੍ਰਾਪਤ ਕਰਨ ਜਾਂ ਬਿੱਲਕੁਲ ਹੀ ਸੱਦਾ ਪ੍ਰਾਪਤ ਨਾ ਕਰਨ ਵਾਲੇ ਉਮੀਦਵਾਰ ਵਿੱਚ ਆਸਾਨੀ ਨਾਲ ਫਰਕ ਕਰ ਸਕਦੇ ਹਨ। ਇਮੀਗ੍ਰੇਸ਼ਨ ਵਿਭਾਗ ਨੇ ਅੱਗੇ ਸਪੱਸ਼ਟ ਕੀਤਾ ਕਿ ਵੈਧ ਨੌਕਰੀ ਦੀ ਪੇਸ਼ਕਸ਼ ਲਈ ਵਾਧੂ ਪੁਆਇੰਟਾਂ ਨੂੰ ਹਟਾਉਣਾ ਇੱਕ ਅਸਥਾਈ ਉਪਾਅ ਹੈ ਪਰ ਇਸ ਸਮੇਂ ਇਹ ਨਹੀਂ ਦੱਸਿਆ ਗਿਆ ਕਿ ਇਹ ਕਦੋਂ ਖਤਮ ਹੋਵੇਗਾ। ਦੱਸ ਦਈਏ ਕਿ ਜਦੋਂ ਇੱਕ ਵਾਰ ਨੌਕਰੀ ਦੀ ਪੇਸ਼ਕਸ਼ ਲਈ ਵਿਆਪਕ ਰੈਂਕਿੰਗ ਸਿਸਟਮ ਪੁਆਇੰਟਾਂ ਨੂੰ ਹਟਾ ਦਿੱਤਾ ਜਾਂਦਾ ਹੈ ਤਾਂ ਇਹ ਐਕਸਪ੍ਰੈਸ ਐਂਟਰੀ ਪੂਲ ਵਿੱਚ ਸਾਰੇ ਨਵੇਂ ਤੇ ਮੌਜੂਦਾ ਉਮੀਦਵਾਰਾਂ 'ਤੇ ਲਾਗੂ ਹੋਵੇਗਾ। ਇਸ ਵਿੱਚ ਪਹਿਲਾਂ ਹੀ "ਕੈਨੇਡਾ ਵਿੱਚ ਅਸਥਾਈ ਤੌਰ 'ਤੇ ਕੰਮ ਕਰ ਰਹੇ ਉਮੀਦਵਾਰ ਵੀ ਸ਼ਾਮਲ ਹਨ।
Another Blow From The Canadian Government Now It Is Very Difficult To Get Pr
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)