ਟਰੂਡੋ ਦੀ ਥਾਂ ਕੌਣ ਬਣੇਗਾ ਕੈਨੇਡਾ ਦਾ ਪ੍ਰਧਾਨ ਮੰਤਰੀ? PM ਦੀ ਰੇਸ 'ਚੋਂ ਅਨੀਤਾ ਆਨੰਦ ਹੋਈ ਬਾਹਰ

12/01/2025 | Public Times Bureau | Canada

ਅਨੀਤਾ ਆਨੰਦ ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਦੌੜ ਤੋਂ ਬਾਹਰ ਹੋ ਗਈ ਹੈ। ਉਨ੍ਹਾਂ ਨੇ ਇਸ ਸਬੰਧੀ ਸੋਸ਼ਲ ਮੀਡੀਆ 'ਤੇ ਬਿਆਨ ਵੀ ਜਾਰੀ ਕੀਤਾ ਹੈ। ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਸ਼ਨੀਵਾਰ ਦੁਪਹਿਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਤਰ੍ਹਾਂ ਉਹ ਵੀ ਆਪਣੀ ਜ਼ਿੰਦਗੀ ਦਾ ਨਵਾਂ ਅਧਿਆਏ ਸ਼ੁਰੂ ਕਰ ਰਹੀ ਹੈ।ਵਿਰੋਧੀ ਕੰਜ਼ਰਵੇਟਿਵ ਪਾਰਟੀ ਅਤੇ ਇਸ ਦੇ ਨੇਤਾ ਪਿਏਰੇ ਮਾਰਸੇਲ ਪੋਇਲੀਵਰੇ ਦੇ ਹੱਕ ਵਿੱਚ ਚੋਣ ਹੋਣ ਕਾਰਨ ਲਿਬਰਲ ਪਾਰਟੀ ਦੀ ਲੀਡਰਸ਼ਿਪ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ ਨੂੰ ਲੈ ਕੇ ਸਥਿਤੀ ਪੇਚੀਦਾ ਹੁੰਦੀ ਜਾ ਰਹੀ ਹੈ।

ਇਸ ਦੌਰਾਨ ਦੋ ਹੋਰ ਪ੍ਰਮੁੱਖ ਨੇਤਾਵਾਂ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਅਤੇ ਵਿੱਤ ਮੰਤਰੀ ਡੋਮਿਨਿਕ ਲੇਬਲੈਂਕ ਨੇ ਵੀ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਤੋਂ ਹਟਣ ਦਾ ਫੈਸਲਾ ਕੀਤਾ ਹੈ। ਇਹ ਸਭ ਉਸ ਸਮੇਂ ਹੋ ਰਿਹਾ ਹੈ ਜਦੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਹਫਤੇ ਆਪਣੇ ਅਸਤੀਫੇ ਦਾ ਐਲਾਨ ਕੀਤਾ ਸੀ। ਐਕਸ 'ਤੇ ਅਨੀਤਾ ਆਨੰਦ ਨੇ ਕਿਹਾ, ਹੁਣ ਜਦੋਂ ਪ੍ਰਧਾਨ ਮੰਤਰੀ ਨੇ ਆਪਣਾ ਅਗਲਾ ਅਧਿਆਏ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਮੈਂ ਵੀ ਫੈਸਲਾ ਕੀਤਾ ਹੈ ਕਿ ਮੇਰੇ ਲਈ ਵੀ ਇਹ ਸਹੀ ਸਮਾਂ ਹੈ। ਮੈਂ ਹੁਣ ਅਧਿਆਪਨ, ਖੋਜ ਅਤੇ ਜਨਤਕ ਨੀਤੀ ਵਿਸ਼ਲੇਸ਼ਣ ਦੇ ਆਪਣੇ ਪੁਰਾਣੇ ਪੇਸ਼ੇਵਰ ਜੀਵਨ 'ਤੇ ਵਾਪਸ ਜਾਣਾ ਚਾਹੁੰਦੀ ਹਾਂ।

Who Will Replace Trudeau As The Prime Minister Of Canada Anita Anand Is Out Of The Pm Race


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App