ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਪਰਵਾਸੀਆਂ ਉਪਰ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਅਮਰੀਕੀ ਸਰਕਾਰ ਦਾ ਅਗਲਾ ਨਿਸ਼ਾਨਾ ਗ੍ਰੀਨ ਕਾਰਡ ਹੋਲ਼ਰ ਹਨ। ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਗ੍ਰੀਨ ਕਾਰਡ ਧਾਰਕਾਂ 'ਤੇ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਹਮੇਸ਼ਾ ਲਈ ਅਮਰੀਕਾ ਵਿੱਚ ਰਹਿਣ ਦਾ ਅਧਿਕਾਰ ਨਹੀਂ ਹੈ। ਇਸ ਬਿਆਨ ਮਗਰੋਂ ਗਰੀਨ ਕਾਰਡ ਹੋਲਡਰਾਂ ਅੰਦਰ ਸਹਿਮ ਦਾ ਮਾਹੌਲ ਬਣ ਗਿਆ ਹੈ। ਦਰਅਸਲ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਵੈਂਸ ਨੇ ਕਿਹਾ ਕਿ ਗ੍ਰੀਨ ਕਾਰਡ ਹੋਣ ਦਾ ਮਤਲਬ ਇਹ ਨਹੀਂ ਹੈ ਕਿ ਕਿਸੇ ਵਿਅਕਤੀ ਨੂੰ ਹਮੇਸ਼ਾ ਲਈ ਅਮਰੀਕਾ ਵਿੱਚ ਰਹਿਣ ਦਾ ਅਧਿਕਾਰ ਮਿਲ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਗ੍ਰੀਨ ਕਾਰਡ ਧਾਰਕਾਂ ਨੂੰ ਬਾਹਰ ਕੱਢਣ ਦਾ ਅਧਿਕਾਰ ਹੈ। ਦੱਸ ਦਈਏ ਕਿ ਗ੍ਰੀਨ ਕਾਰਡ ਨੂੰ ਕਾਨੂੰਨੀ ਤੌਰ 'ਤੇ ਸਥਾਈ ਨਿਵਾਸੀ ਕਾਰਡ ਵਜੋਂ ਜਾਣਿਆ ਜਾਂਦਾ ਹੈ। ਇਹ ਸੰਯੁਕਤ ਰਾਜ ਅਮਰੀਕਾ ਵਿੱਚ ਸਥਾਈ ਤੌਰ 'ਤੇ ਰਹਿਣ ਤੇ ਕੰਮ ਕਰਨ ਦਾ ਅਧਿਕਾਰ ਦਿੰਦਾ ਹੈ, ਬਸ਼ਰਤੇ ਕਿ ਵਿਅਕਤੀ ਇਮੀਗ੍ਰੇਸ਼ਨ ਕਾਨੂੰਨਾਂ ਦੀ ਉਲੰਘਣਾ ਕਰਨ ਵਾਲੇ ਅਪਰਾਧ ਵਿੱਚ ਸ਼ਾਮਲ ਨਾ ਹੋਵੇ।
ਹਾਸਲ ਜਾਣਕਾਰੀ ਮੁਤਾਬਕ ਅਮਰੀਕਾ ਵਿੱਚ ਮੈਕਸੀਕਨਾਂ ਤੋਂ ਬਾਅਦ ਭਾਰਤੀ ਦੂਜੇ ਸਭ ਤੋਂ ਵੱਡੇ ਗ੍ਰੀਨ ਕਾਰਡ ਧਾਰਕ ਹਨ। 2022 ਵਿੱਚ 1.27 ਲੱਖ ਭਾਰਤੀਆਂ ਨੂੰ ਗ੍ਰੀਨ ਕਾਰਡ ਮਿਲਿਆ ਹੈ। ਇਨ੍ਹਾਂ ਤੋਂ ਇਲਾਵਾ 12 ਲੱਖ ਤੋਂ ਵੱਧ ਭਾਰਤੀ ਪ੍ਰਵਾਸੀ ਗ੍ਰੀਨ ਕਾਰਡ ਦੀ ਉਡੀਕ ਸੂਚੀ ਵਿੱਚ ਹਨ। ਨਿਊਯਾਰਕ ਪੋਸਟ ਦੀ ਰਿਪੋਰਟ ਅਨੁਸਾਰ ਵੈਂਸ ਦੇ ਬਿਆਨ ਨਾਲ ਗ੍ਰੀਨ ਕਾਰਡ ਧਾਰਕਾਂ ਵਿੱਚ ਚਿੰਤਾ ਪੈਦਾ ਹੋ ਗਈ ਹੈ ਕਿ ਉਨ੍ਹਾਂ ਨੂੰ ਅਚਾਨਕ ਦੇਸ਼ ਨਿਕਾਲਾ ਦਿੱਤਾ ਜਾ ਸਕਦਾ ਹੈ। ਉਨ੍ਹਾਂ ਪ੍ਰਵਾਸੀਆਂ ਵਿੱਚ ਵੀ ਡਰ ਦਾ ਮਾਹੌਲ ਹੈ ਜੋ ਕਈ ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਹੇ ਹਨ ਤੇ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕਰਦੇ ਹਨ ਕਿ ਰਾਜਨੀਤਕ ਫੈਸਲੇ ਉਨ੍ਹਾਂ ਦੇ ਸਥਾਈ ਨਿਵਾਸ ਨੂੰ ਪ੍ਰਭਾਵਤ ਕਰ ਸਕਦੇ ਹਨ।ਵੈਂਸ ਦੀਆਂ ਟਿੱਪਣੀਆਂ ਅਜਿਹੇ ਸਮੇਂ ਆਈਆਂ ਹਨ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਗੋਲਡ ਕਾਰਡ' ਨਾਮਕ ਵੀਜ਼ਾ ਪ੍ਰੋਗਰਾਮ ਨੂੰ ਉਤਸ਼ਾਹਿਤ ਕਰ ਰਹੇ ਹਨ। ਇਸ ਪ੍ਰੋਗਰਾਮ ਤਹਿਤ ਵਿਦੇਸ਼ੀ ਨਾਗਰਿਕ 5 ਮਿਲੀਅਨ ਡਾਲਰ ਯਾਨੀ ਲਗਪਗ 44 ਕਰੋੜ ਰੁਪਏ ਦਾ ਭੁਗਤਾਨ ਕਰਕੇ ਅਮਰੀਕੀ ਨਾਗਰਿਕਤਾ ਪ੍ਰਾਪਤ ਕਰ ਸਕਦੇ ਹਨ। ਟਰੰਪ ਨੇ ਇਸ ਨੂੰ ਅਮਰੀਕੀ ਨਾਗਰਿਕਤਾ ਦਾ ਰਸਤਾ ਦੱਸਿਆ ਹੈ।
America s Big Blow To Immigrants Now Green Card Holders Will Also Be Deported
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)