ਬਠਿੰਡਾ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ਚ 25 ਸਾਲਾਂ ਦੇ ਨੌਜਵਾਨ ਦੀ ਸ਼ਕੀ ਹਾਲਤ ਚ ਮੌਤ ਮਾਪਿਆਂ ਦਾ ਸੀ ਇਕਲੌਤਾ ਪੁੱਤ

14/05/2025 | Public Times Bureau | Canada

ਕੈਨੇਡਾ ਤੋਂ ਇੱਕ ਵਾਰ ਫਿਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇੱਕ ਹੋਰ ਪੰਜਾਬੀ ਨੌਜਵਾਨ ਦੀ ਸ਼ੱਕੀ ਹਲਾਤਾਂ ’ਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਬਠਿੰਡਾ ਦੇ ਅਧੀਨ ਪੈਂਦੇ ਪਿੰਡ ਦੂੰਨੇਵਾਲਾ ਦੇ ਰਹਿਣ ਵਾਲੇ ਗਗਨਦੀਪ ਸਿੰਘ ਵੱਜੋਂ ਮ੍ਰਿਤਕ ਦੀ ਪਛਾਣ ਹੋਈ ਹੈ।

ਗਗਨਦੀਪ ਸਿੰਘ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ। ਜੋ ਕਿ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵਰਕ ਪਰਮਿਟ ’ਤੇ ਕੈਨੇਡਾ ਦੇ ਬਰੈਂਪਟਨ ’ਚ ਰਹਿ ਰਿਹਾ ਸੀ। ਗਗਨਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਜੋ ਕਿ ਆਪਣੇ ਪਰਿਵਾਰ ਦਾ ਆਰਥਿਕ ਹਲਾਤਾਂ ਨੂੰ ਸੁਧਾਰਨ ਦੇ ਲਈ ਕੈਨੇਡਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਗਗਨਦੀਪ ਸਿੰਘ 5 ਸਾਲਾਂ ਪਹਿਲਾਂ ਹੀ ਕੈਨੇਡਾ ਗਿਆ ਸੀ ਜਦਕਿ ਉਸਦੀ ਭੈਣ ਪਹਿਲਾਂ ਹੀ ਕੈਨੇਡਾ ’ਚ ਰਹਿ ਰਹੀ ਸੀ। ਗਗਨਦੀਪ ਸਿੰਘ ਦੇ ਵਿਦੇਸ਼ ਦੇ ਜਾਣ ਮਗਰੋਂ ਉਸਦੇ ਮਾਪੇ ਪਿੰਡ ’ਚ ਇਕੱਲੇ ਰਹਿੰਦੇ ਸਨ। ਫਿਲਹਾਲ ਪਰਿਵਾਰ ਵੱਲੋਂ ਭਾਰਤ ਸਰਕਾਰ ਨੂੰ ਗਗਨਦੀਪ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਗੁਹਾਰ ਲਗਾਈ ਜਾ ਰਹੀ ਹੈ।

A 25 year old Youth From Bathinda Died Under Suspicious Circumstances In Canada He Was The Only Son Of His Parents


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App