ਅਮਰੀਕਾ ਦੀ ਬ੍ਰਾਊਨ ਯੂਨੀਵਰਸਿਟੀ ਵਿੱਚ ਸ਼ਨੀਵਾਰ ਨੂੰ ਉਸ ਸਮੇਂ ਅਫਰਾਤਫਰੀ ਮਚ ਗਈ ਜਦੋਂ ਫਾਈਨਲ ਪ੍ਰੀਖਿਆਵਾਂ ਦੌਰਾਨ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਅੱਠ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਪ੍ਰੋਵੀਡੈਂਸ ਦੇ ਮੇਅਰ ਅਨੁਸਾਰ, ਇਹ ਘਟਨਾ ਯੂਨੀਵਰਸਿਟੀ ਦੇ ਇੰਜੀਨੀਅਰਿੰਗ ਅਤੇ ਭੌਤਿਕ ਵਿਗਿਆਨ ਵਿਭਾਗਾਂ ਦੀਆਂ ਇਮਾਰਤਾਂ ਵਿੱਚ ਵਾਪਰੀ, ਜਿੱਥੇ ਉਸ ਵੇਲੇ ਵਿਦਿਆਰਥੀ ਇਮਤਿਹਾਨਾਂ ਵਿੱਚ ਸ਼ਾਮਲ ਸਨ। ਗੋਲੀਬਾਰੀ ਦੀ ਸੂਚਨਾ ਸ਼ਾਮ ਕਰੀਬ 4 ਵਜੇ ਮਿਲੀ, ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ।
ਪੁਲਿਸ ਨੇ ਦੱਸਿਆ ਕਿ ਸ਼ੁਰੂ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ, ਪਰ ਜਾਂਚ ਤੋਂ ਬਾਅਦ ਸਪੱਸ਼ਟ ਹੋਇਆ ਕਿ ਉਸਦਾ ਇਸ ਵਾਰਦਾਤ ਨਾਲ ਕੋਈ ਸੰਬੰਧ ਨਹੀਂ ਹੈ। ਫਿਲਹਾਲ ਸ਼ੱਕੀ ਦੀ ਭਾਲ ਜਾਰੀ ਹੈ। ਸੁਰੱਖਿਆ ਦੇ ਮੱਦੇਨਜ਼ਰ ਕੈਂਪਸ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਸ਼ੈਲਟਰ ਇਨ ਪਲੇਸ ਦਾ ਹੁਕਮ ਜਾਰੀ ਕੀਤਾ ਗਿਆ ਹੈ। ਲੋਕਾਂ ਨੂੰ ਘਰਾਂ ਅੰਦਰ ਰਹਿਣ ਅਤੇ ਦਰਵਾਜ਼ੇ ਬੰਦ ਰੱਖਣ ਲਈ ਕਿਹਾ ਗਿਆ ਹੈ। ਪੁਲਿਸ ਅਤੇ ਐਫਬੀਆਈ ਦੀਆਂ ਟੀਮਾਂ ਵੱਲੋਂ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਨੇ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸੰਵੇਦਨਾ ਜਤਾਈ ਹੈ। ਇਸ ਘਟਨਾ ਨਾਲ ਯੂਨੀਵਰਸਿਟੀ ਕੈਂਪਸ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣ ਗਿਆ ਹੈ।
Shooting During Final Exams At University In Us 2 Dead 8 Injured
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)