ਮੈਕਸੀਕੋ ਦੇ ਮੋਸਟ ਵਾਂਟੇਡ ਡਰੱਗ ਤਸਕਰ ਐਲ ਮੈਂਚੋ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਹਾਲਾਤ ਲਗਾਤਾਰ ਵਿਗੜ ਰਹੇ ਹਨ। ਫੌਜੀ ਕਾਰਵਾਈ ਦੌਰਾਨ ਉਸ ਦੀ ਮੌਤ ਹੋਣ ਤੋਂ ਬਾਅਦ ਮੈਕਸੀਕੋ ਦੇ ਜ਼ਿਆਦਾਤਰ ਸੂਬਿਆਂ ਵਿੱਚ ਹਿੰਸਕ ਘਟਨਾਵਾਂ ਵੱਧ ਗਈਆਂ ਹਨ ਅਤੇ ਕਈ ਥਾਵਾਂ ‘ਤੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਵਿਗੜਦੀ ਸਥਿਤੀ ਨੂੰ ਦੇਖਦੇ ਹੋਏ ਮੈਕਸੀਕੋ ਵਿੱਚ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਲਈ ਚੇਤਾਵਨੀ ਜਾਰੀ ਕੀਤੀ ਹੈ। ਦੂਤਾਵਾਸ ਨੇ ਆਪਣੇ ਸੰਦੇਸ਼ ਵਿੱਚ ਕਿਹਾ ਹੈ ਕਿ ਨਾਗਰਿਕ ਆਪਣੇ ਆਲੇ-ਦੁਆਲੇ ਦੇ ਹਾਲਾਤਾਂ ‘ਤੇ ਖ਼ਾਸ ਧਿਆਨ ਰੱਖਣ ਅਤੇ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ।
ਦੂਤਾਵਾਸ ਵੱਲੋਂ ਜਾਰੀ ਸੂਚਨਾ ਅਨੁਸਾਰ ਕਈ ਇਲਾਕਿਆਂ ਵਿੱਚ ਸੁਰੱਖਿਆ ਕਾਰਵਾਈਆਂ ਚੱਲ ਰਹੀਆਂ ਹਨ, ਜਿਸ ਕਾਰਨ ਸੜਕਾਂ ਜਾਮ ਹਨ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਵੀ ਵਾਧਾ ਹੋਇਆ ਹੈ। ਖ਼ਾਸ ਤੌਰ ‘ਤੇ ਜਲਿਸਕੋ (ਪਿਊਰਟੋ ਵਲਾਰਟਾ, ਚਪਾਲਾ ਅਤੇ ਗੁਆਡਲਹਾਰਾ ਦੇ ਇਲਾਕੇ), ਨਿਊਵੋ ਲਿਓਨ ਦੇ ਇਲਾਕਿਆਂ ਵਿੱਚ ਰਹਿੰਦੇ ਭਾਰਤੀ ਨਾਗਰਿਕਾਂ ਨੂੰ ਅਗਲੀ ਸੂਚਨਾ ਤੱਕ ਸੁਰੱਖਿਅਤ ਥਾਵਾਂ ‘ਤੇ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ। ਦੂਤਾਵਾਸ ਨੇ ਕਿਹਾ ਹੈ ਕਿ ਸਥਿਤੀ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਜ਼ਰੂਰਤ ਪੈਣ ‘ਤੇ ਹੋਰ ਹਦਾਇਤਾਂ ਵੀ ਜਾਰੀ ਕੀਤੀਆਂ ਜਾਣਗੀਆਂ।
Violence erupts in mexico after drug trafficker el mancho s death warning for indian citizens
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)