ਅਮਰੀਕਾ ਵਿੱਚ ਹਵਾਈ ਆਵਾਜਾਈ ਪ੍ਰਭਾਵਿਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (FAA) ਨੇ ਸੰਚਾਰ ਪ੍ਰਣਾਲੀ ਵਿੱਚ ਤਕਨੀਕੀ ਸਮੱਸਿਆ ਅਤੇ ਸੁਰੱਖਿਆ ਕਾਰਨਾਂ ਕਰਕੇ ਦੇਸ਼ ਭਰ ਦੇ ਹਵਾਈ ਅੱਡਿਆਂ ’ਤੇ ਉਡਾਣਾਂ ਅਸਥਾਈ ਤੌਰ ’ਤੇ ਰੋਕਣ ਦੇ ਨਿਰਦੇਸ਼ ਜਾਰੀ ਕੀਤੇ ਹਨ। FAA ਅਨੁਸਾਰ, ਏਅਰ ਰੂਟ ਟ੍ਰੈਫਿਕ ਕੰਟਰੋਲ ਕੇਂਦਰਾਂ ਵਿੱਚ ਸੰਚਾਰ ਸਬੰਧੀ ਦਿੱਕਤ ਆਉਣ ਕਾਰਨ ਇਹ ਕਦਮ ਚੁੱਕਿਆ ਗਿਆ ਹੈ।

ਤਕਨੀਕੀ ਮਾਹਿਰ ਸਮੱਸਿਆ ਦੀ ਜਾਂਚ ਕਰ ਰਹੇ ਹਨ ਅਤੇ ਪ੍ਰਣਾਲੀ ਬਹਾਲ ਕਰਨ ਦੀ ਕੋਸ਼ਿਸ਼ ਜਾਰੀ ਹੈ। ਫਿਲਹਾਲ ਉਡਾਣਾਂ ਮੁੜ ਸ਼ੁਰੂ ਹੋਣ ਦੇ ਸਮੇਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ। FAA ਨੇ ਯਾਤਰੀਆਂ ਨੂੰ ਹਵਾਈ ਅੱਡੇ ਜਾਣ ਤੋਂ ਪਹਿਲਾਂ ਆਪਣੀ ਏਅਰਲਾਈਨ ਨਾਲ ਸੰਪਰਕ ਕਰਕੇ ਉਡਾਣ ਦੀ ਸਥਿਤੀ ਦੀ ਪੁਸ਼ਟੀ ਕਰਨ ਦੀ ਸਲਾਹ ਦਿੱਤੀ ਹੈ।