ਕੈਨੇਡਾ ’ਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ 10 ਸਾਲਾਂ ਦੇ ਹੇਠਲੇ ਪੱਧਰ ’ਤੇ ਪਹੁੰਚੀ

24/11/2026 | Public Times Bureau | Canada

ਕੈਨੇਡਾ ਵਿੱਚ ਪੜ੍ਹਾਈ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਦੇ ਤਾਜ਼ਾ ਅੰਕੜਿਆਂ ਮੁਤਾਬਕ, ਸਤੰਬਰ 2026 ਤੱਕ ਕੈਨੇਡਾ ਵਿੱਚ 51,900 ਭਾਰਤੀ ਸਟੱਡੀ ਪਰਮਿਟ ਧਾਰਕ ਰਹਿ ਗਏ ਹਨ। ਜੇਕਰ ਇਹ ਰੁਝਾਨ ਜਾਰੀ ਰਿਹਾ ਤਾਂ 2026 ਦਾ ਅੰਕੜਾ 2017 ਤੋਂ ਬਾਅਦ ਸਭ ਤੋਂ ਘੱਟ ਹੋ ਸਕਦਾ ਹੈ।

ਅੰਕੜਿਆਂ ਅਨੁਸਾਰ, ਸਤੰਬਰ ਦੇ ਅੰਤ ਤੱਕ ਕੈਨੇਡਾ ਵਿੱਚ ਕੁੱਲ 2,63,340 ਸਟੱਡੀ ਪਰਮਿਟ ਧਾਰਕ ਸਨ। ਇਨ੍ਹਾਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਹਿੱਸੇਦਾਰੀ ਕਾਫ਼ੀ ਘੱਟ ਰਹੀ। ਇਸ ਤੋਂ ਪਹਿਲਾਂ 2016 ਵਿੱਚ 52,620 ਭਾਰਤੀ ਵਿਦਿਆਰਥੀ ਕੈਨੇਡਾ ਵਿੱਚ ਸਟੱਡੀ ਪਰਮਿਟ ’ਤੇ ਮੌਜੂਦ ਸਨ।

ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ 2023 ਵਿੱਚ ਸਿਖਰ ’ਤੇ ਪਹੁੰਚੀ ਸੀ। ਉਸ ਸਾਲ ਭਾਰਤੀ ਨਾਗਰਿਕਾਂ ਨੂੰ ਰਿਕਾਰਡ 2,77,135 ਸਟੱਡੀ ਪਰਮਿਟ ਜਾਰੀ ਕੀਤੇ ਗਏ ਸਨ। ਪਰ ਇਸ ਤੋਂ ਬਾਅਦ ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਆਮਦ ਨੂੰ ਸੀਮਤ ਕਰਨ ਲਈ ਨਿਯਮ ਸਖ਼ਤ ਕਰ ਦਿੱਤੇ, ਜਿਸ ਦਾ ਸਿੱਧਾ ਅਸਰ ਭਾਰਤੀ ਵਿਦਿਆਰਥੀਆਂ ’ਤੇ ਪਿਆ।

2017 ਵਿੱਚ ਭਾਰਤੀ ਵਿਦਿਆਰਥੀਆਂ ਨੂੰ 82,935 ਸਟੱਡੀ ਪਰਮਿਟ ਜਾਰੀ ਹੋਏ ਸਨ, ਜਦਕਿ 2026 ਦੇ ਪਹਿਲੇ ਨੌਂ ਮਹੀਨਿਆਂ ਵਿੱਚ ਇਹ ਗਿਣਤੀ 51,900 ਰਹਿ ਗਈ ਹੈ। ਇਹ ਗਿਰਾਵਟ ਕੈਨੇਡਾ ਦੀਆਂ ਬਦਲਦੀਆਂ ਇਮੀਗ੍ਰੇਸ਼ਨ ਨੀਤੀਆਂ ਅਤੇ ਅੰਤਰਰਾਸ਼ਟਰੀ ਸਿੱਖਿਆ ਦੇ ਮੌਕਿਆਂ ਵਿੱਚ ਆ ਰਹੇ ਬਦਲਾਅ ਨੂੰ ਦਰਸਾਉਂਦੀ ਹੈ।
ਦੂਜੇ ਪਾਸੇ, ਭਾਰਤ ਅਤੇ ਪਾਕਿਸਤਾਨ ਦੇ ਨਾਗਰਿਕਾਂ ਨੂੰ ਜਾਰੀ ਕੀਤੇ ਜਾ ਰਹੇ ਵਿਜ਼ਟਰ ਵੀਜ਼ਿਆਂ ਦੀ ਗਿਣਤੀ ਵਿੱਚ ਵਾਧਾ ਦੇਖਣ ਨੂੰ ਮਿਲਿਆ ਹੈ। ਇਸ ਤਰ੍ਹਾਂ ਕੈਨੇਡਾ ਵਿੱਚ ਪੜ੍ਹਾਈ ਲਈ ਜਾਣ ਵਾਲੇ ਭਾਰਤੀਆਂ ਦੀ ਗਿਣਤੀ ਘਟਣ ਦੇ ਨਾਲ ਵੀਜ਼ਾ ਰੁਝਾਨਾਂ ਵਿੱਚ ਵੀ ਤਬਦੀਲੀ ਆ ਰਹੀ ਹੈ।

Number Of Indian Students In Canada Reaches A 10 year Low


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App