ਯੋਗ ਗੁਰੂ ਬਾਬਾ ਰਾਮਦੇਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਇੱਕ ਪਾਸੇ ਅਡਾਨੀ ਗਰੁੱਪ ਮਗਰੋਂ ਰਾਮਦੇਵ ਦੀ ਕੰਪਨੀ ਪਤੰਜਲੀ ਦੇ ਸ਼ੇਅਰ ਲਗਾਤਾਰ ਡਿੱਗ ਰਹੇ ਹਨ, ਉੱਥੇ ਹੀ ਰਾਜਸਥਾਨ ਵਿੱਚ ਉਨ੍ਹਾਂ ਖਿਲਾਫ਼ ਨਫਰਤ ਭੜਕਾਉਣ ਦਾ ਕੇਸ ਦਰਜ ਹੋ ਗਿਆ ਹੈ। ਇਲਜ਼ਾਮ ਹੈ ਕਿ ਰਾਮਦੇਵ ਨੇ ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿੱਚ ਸੰਤਾਂ ਦੀ ਇੱਕ ਸਭਾ ਦੌਰਾਨ ਭੜਕਾਊ ਤਕਰੀਰਾਂ ਕੀਤੀਆਂ ਸੀ। ਪੁਲਿਸ ਮੁਤਾਬਕ ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿੱਚ ਸੰਤਾਂ ਦੀ ਇੱਕ ਸਭਾ ਦੌਰਾਨ ਭੜਕਾਊ ਤਕਰੀਰਾਂ ਕਰ ਕੇ ਨਫਰਤ ਵਧਾਉਣ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਯੋਗ ਗੁਰੂ ਬਾਬਾ ਰਾਮਦੇਵ ਖ਼ਿਲਾਫ਼ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ ਬਾੜਮੇਰ ਜ਼ਿਲ੍ਹੇ ਦੇ ਚੌਹਟਨ ਥਾਣੇ ਵਿੱਚ ਇੱਕ ਸਥਾਨਕ ਵਿਅਕਤੀ ਪਠਾਈ ਖਾਨ ਦੀ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤੀ ਗਈ ਹੈ। ਐਸਐਚਓ ਭੂਤਾਰਾਮ ਨੇ ਦੱਸਿਆ ਕਿ ਬਾਬਾ ਰਾਮਦੇਵ ਖ਼ਿਲਾਫ਼ ਧਾਰਾ 153ਏ, 295ਏ ਤੇ 298 ਤਹਿਤ ਕੇਸ ਦਰਜ ਕੀਤਾ ਗਿਆ ਹੈ।