ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਗ੍ਰਿਫ਼ਤਾਰ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਸੰਜੇ ਪੋਪਲੀ ਨੂੰ ਰੈਗੂਲਰ ਬੇਲ ਮਨਜ਼ੂਰ ਕਰ ਲਈ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਸੀ। ਭ੍ਰਿਸ਼ਟਾਚਾਰ ਦੇ ਮਾਮਲੇ ਜ਼ਮਾਨਤ ਮਿਲਣ ਤੋਂ ਬਾਅਦ ਸੰਜੇ ਪੋਪਲੀ ਜੇਲ੍ਹ ਤੋਂ ਬਾਹਰ ਨਹੀਂ ਆ ਸਕੇ ਸੀ ਕਿਉਂਕਿ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਵੀ ਉਹਨਾਂ ਖਿਲਾਫ਼ ਚੱਲ ਰਿਹਾ ਹੈ। ਜਿਸ ਕਾਰਨ ਪੋਪਲੀ ਉਸ ਸਮੇਂ ਜ਼ਮਾਨਤ ਮਿਲਣ ਤੋਂ ਬਾਅਦ ਵੀ ਜੇਲ ਤੋਂ ਬਾਹਰ ਨਹੀਂ ਆ ਸਕੇ ਸਨ।
ਅਜਿਹੇ 'ਚ ਸੰਜੇ ਪੋਪਲੀ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ 25 ਸਤੰਬਰ ਨੂੰ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ ਅਤੇ ਉਸ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਸਨ। ਸ਼ੁੱਕਰਵਾਰ ਨੂੰ ਉਸ ਦੀ ਜ਼ਮਾਨਤ 'ਤੇ ਫੈਸਲਾ ਦਿੰਦੇ ਹੋਏ ਹਾਈਕੋਰਟ ਨੇ ਇਸ ਨੂੰ ਸਵੀਕਾਰ ਕਰ ਲਿਆ ਹੈ।ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ ਸਾਲ ਜੂਨ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਗ੍ਰਿਫ਼ਤਾਰ ਕਰਨ ਤੋਂ ਬਾਅਦ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਚੰਡੀਗੜ੍ਹ ਸਥਿਤ ਘਰ ਦੀ ਤਲਾਸ਼ੀ ਲਈ ਸੀ। ਇਸ ਦੌਰਾਨ ਘਰ ਵਿੱਚੋਂ 9 ਸੋਨੇ ਦੀਆਂ ਇੱਟਾਂ, 49 ਬਿਸਕੁਟ, 13 ਸਿੱਕੇ, ਚਾਂਦੀ ਦੀਆਂ ਇੱਟਾਂ, 18 ਸਿੱਕੇ, 2 ਸਮਾਰਟ ਘੜੀਆਂ, ਸਮਾਰਟ ਫੋਨ ਅਤੇ 3.50 ਲੱਖ ਰੁਪਏ ਬਰਾਮਦ ਕੀਤੇ ਗਏ ਹਨ।
ਛਾਪੇਮਾਰੀ ਦੌਰਾਨ ਤਿੰਨ ਹਾਰ, ਤਿੰਨ ਜੋੜੇ ਟੌਪਸ, ਇੱਕ ਸੋਨੇ ਦਾ ਕੰਗਣ, ਇੱਕ 24 ਕੈਰੇਟ ਸੋਨੇ ਦਾ ਸਿੱਕਾ, ਇੱਕ ਹੀਰਾ ਚਿੱਟੇ ਸੋਨੇ ਦੀ ਮੁੰਦਰੀ, ਸੋਨੇ ਦੇ ਦੋ ਛੋਟੇ ਕੰਗਣ, ਸੋਨੇ ਦੀਆਂ ਚੂੜੀਆਂ, ਇੱਕ ਚਾਂਦੀ ਦੀ ਪਲੇਟ ਅਤੇ ਹੋਰ ਬਹੁਤ ਸਾਰਾ ਸਾਮਾਨ ਮਿਲਿਆ ਹੈ। ਬੈਂਕ ਖਾਤਿਆਂ 'ਚ ਵੱਡੀ ਰਕਮ ਹੋਣ ਦੀ ਵੀ ਸੂਚਨਾ ਮਿਲੀ ਸੀ। ਇਸ ਦੌਲਤ ਦੇ ਸਰੋਤ ਦਾ ਪਤਾ ਨਾ ਲੱਗਣ ਕਾਰਨ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦਾ ਨਵਾਂ ਕੇਸ ਦਰਜ ਕੀਤਾ ਸੀ।
The Ias Officer Who Kept Gold And Silver Bricks And Biscuits At Home Got Bail
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)