ਅਸਾਮ 'ਚ ਹੜ੍ਹ ਕਾਰਨ ਵਿਗੜੇ ਹਾਲਾਤ, 12 ਲੱਖ ਤੋਂ ਵੱਧ ਪ੍ਰਭਾਵਿਤ; ਮਰਨ ਵਾਲਿਆਂ ਦੀ ਗਿਣਤੀ 90 ਤੱਕ ਪਹੁੰਚੀ

13/07/2024 | Public Times Bureau | Assam


ਅਸਾਮ ਵਿੱਚ ਹੜ੍ਹ ਦੀ ਸਥਿਤੀ ਲਗਾਤਾਰ ਗੰਭੀਰ ਬਣੀ ਹੋਈ ਹੈ। ਲੱਖਾਂ ਲੋਕਾਂ ਦੇ ਬੇਘਰ ਹੋਣ ਦੇ ਨਾਲ ਹੀ ਸੂਬੇ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਅਸਾਮ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨੇ ਦੱਸਿਆ ਕਿ ਰਾਜ ਵਿੱਚ ਸੱਤ ਨਵੀਆਂ ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ ਆਸਾਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 90 ਹੋ ਗਈ ਹੈ।


ਰਾਜ ਆਫ਼ਤ ਅਥਾਰਟੀ ਨੇ ਤਾਜ਼ਾ ਹੜ੍ਹ ਰਿਪੋਰਟ ਵਿੱਚ ਕਿਹਾ ਹੈ ਕਿ Gowalpara ਜ਼ਿਲ੍ਹੇ ਵਿੱਚ ਉਨ੍ਹਾਂ ਦੀ ਕਿਸ਼ਤੀ ਪਲਟਣ ਨਾਲ ਪੰਜ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਨਾਗਾਂਵ ਅਤੇ ਜੋਰਹਾਟ ਜ਼ਿਲ੍ਹਿਆਂ ਵਿੱਚ ਹੜ੍ਹ ਦੇ ਪਾਣੀ ਵਿੱਚ ਡੁੱਬਣ ਕਾਰਨ ਇੱਕ-ਇੱਕ ਵਿਅਕਤੀ ਦੀ ਮੌਤ ਹੋ ਗਈ।

Deteriorated Conditions Due To Floods In Assam More Than 12 Lakh Affected The Death Toll Reached 90


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App