ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਬੁੱਧਵਾਰ ਨੂੰ ਇੱਕ ਵੱਡਾ ਜਹਾਜ਼ ਹਾਦਸਾ ਵਾਪਰ ਗਿਆ। ਇਸ ਜਹਾਜ਼ ਹਾਦਸੇ ਵਿੱਚ 18 ਯਾਤਰੀਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇੱਕ ਪਾਇਲਟ ਨੂੰ ਬਚਾ ਲਿਆ ਗਿਆ।ਇਸ ਜਹਾਜ਼ ਹਾਦਸੇ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਰਨਵੇ 'ਤੇ ਟੇਕ ਆਫ ਦੌਰਾਨ ਜਹਾਜ਼ ਪਲਟਦੇ ਹੋਏ ਜ਼ਮੀਨ 'ਤੇ ਡਿੱਗ ਗਿਆ। ਜ਼ਮੀਨ ਨਾਲ ਟਕਰਾਉਣ ਦੇ ਤੁਰੰਤ ਬਾਅਦ ਜਹਾਜ਼ ਨੂੰ ਅੱਗ ਲੱਗ ਗਈ ਜਹਾਜ਼ ਦੇ ਜ਼ਮੀਨ ਨਾਲ ਟਕਰਾਉਣ ਤੋਂ ਬਾਅਦ ਹਵਾਈ ਅੱਡੇ 'ਤੇ ਧੂੰਏਂ ਦੇ ਗੁਬਾਰ ਉੱਠਣ ਲੱਗੇ। ਦੇਖੋ ਨੇਪਾਲ ਜਹਾਜ਼ ਹਾਦਸੇ ਦੇ ਆਖਰੀ ਕੁਝ ਸਕਿੰਟਾਂ ਦੀ ਵੀਡੀਓ
ਨੇਪਾਲ ਦੀ ਨਾਗਰਿਕ ਹਵਾਬਾਜ਼ੀ ਅਥਾਰਟੀ (CAAN) ਨੇ ਜਹਾਜ਼ ਵਿੱਚ ਸਵਾਰ 19 ਵਿੱਚੋਂ 18 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਜਹਾਜ਼ ਨੇ ਸਵੇਰੇ 11.11 ਵਜੇ ਤ੍ਰਿਭੁਵਨ ਹਵਾਈ ਅੱਡੇ ਤੋਂ ਪੋਖਰਾ ਲਈ ਉਡਾਣ ਭਰੀ ਸੀ। ਜਾਣਕਾਰੀ ਮੁਤਾਬਕ ਇਸ ਜਹਾਜ਼ ਹਾਦਸੇ 'ਚ ਪਾਇਲਟ ਕੈਪਟਨ ਐਮਆਰ ਸ਼ਾਕਿਆ ਦੀ ਜਾਨ ਬਚ ਗਈ ਹੈ। ਫਿਲਹਾਲ ਉਸ ਦਾ ਹਸਪਤਾਲ 'ਚ ਜ਼ੇਰੇ ਇਲਾਜ ਚਲ ਰਿਹਾ ਹੈ।
The Plane Suddenly Flipped In The Air See The Ash Falling On The Ground See The Video Of The Last Few Seconds Of The Nepal Plane Crash
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)