ਮੱਧ ਪ੍ਰਦੇਸ਼ ਦੇ ਸਾਗਰ ‘ਚ ਐਤਵਾਰ ਨੂੰ ਜ਼ਿਲੇ ਦੇ ਸ਼ਾਹਪੁਰ ਇਲਾਕੇ ‘ਚ ਕੰਧ ਡਿੱਗਣ ਕਾਰਨ 9 ਬੱਚਿਆਂ ਦੀ ਦਰਦਨਾਕ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਰੇਹਲੀ ਵਿਧਾਨ ਸਭਾ ਸੀਟ ਦੇ ਅਧੀਨ ਸ਼ਾਹਪੁਰ ਪਿੰਡ ਵਿੱਚ ਇੱਕ ਧਾਰਮਿਕ ਪ੍ਰੋਗਰਾਮ ਦੌਰਾਨ ਇੱਕ ਮੰਦਰ ਦੇ ਕੈਂਪਸ ਨੇੜੇ ਸਵੇਰੇ 8.30 ਤੋਂ 9 ਵਜੇ ਦੇ ਵਿਚਕਾਰ ਵਾਪਰੀ।ਸਾਗਰ ਦੇ ਡਿਵੀਜ਼ਨਲ ਕਮਿਸ਼ਨਰ ਵਰਿੰਦਰ ਸਿੰਘ ਰਾਵਤ ਨੇ ਫ਼ੋਨ ‘ਤੇ ਖ਼ਬਰ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਹਪੁਰ ਵਿੱਚ ਧਾਰਮਿਕ ਪ੍ਰੋਗਰਾਮ ਦੌਰਾਨ ਕੰਧ ਡਿੱਗਣ ਦੀ ਘਟਨਾ ਵਿੱਚ 10 ਤੋਂ 15 ਸਾਲ ਦੇ 9 ਬੱਚਿਆਂ ਦੀ ਮੌਤ ਹੋ ਗਈ ਹੈ ਅਤੇ ਦੋ ਜ਼ਖ਼ਮੀ ਹੋ ਗਏ ਹਨ। ਦੱਸ ਦਈਏ ਕੀ ਜ਼ਿਲ੍ਹਾ ਕੁਲੈਕਟਰ ਸਮੇਤ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਸਾਗਰ ਵਿੱਚ ਹੋਏ ਹਾਦਸੇ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਵਾਰਸਾਂ ਲਈ PMNRF ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਕੰਧ ਡਿੱਗਣ ਦੀ ਘਟਨਾ ‘ਚ 9 ਬੱਚਿਆਂ ਦੇ ਮਾਰੇ ਜਾਣ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਲਈ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਸੀਐਮ ਯਾਦਵ ਨੇ ਕਿਹਾ- “ਅੱਜ ਸਾਗਰ ਜ਼ਿਲੇ ਦੇ ਸ਼ਾਹਪੁਰ ‘ਚ ਭਾਰੀ ਬਾਰਿਸ਼ ਕਾਰਨ ਇਕ ਮਕਾਨ ਦੀ ਕੰਧ ਡਿੱਗਣ ਕਾਰਨ 9 ਮਾਸੂਮ ਬੱਚਿਆਂ ਦੀ ਮੌਤ ਦੀ ਖਬਰ ਸੁਣ ਕੇ ਦੁਖੀ ਹਾਂ। ਮੈਂ ਜ਼ਿਲਾ ਪ੍ਰਸ਼ਾਸਨ ਨੂੰ ਜ਼ਖਮੀ ਬੱਚਿਆਂ ਦਾ ਢੁੱਕਵਾਂ ਇਲਾਜ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। … ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। "
9 Children Died Due To Temple Wall Falling During A Religious Program
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)