ਮੁੱਖ ਮੰਤਰੀ ਵੱਲੋਂ ਐਨਆਰਆਈ ਭਾਈਚਾਰੇ ਨੂੰ ਵੱਡਾ ਤੋਹਫਾ, ਦਿੱਲੀ ਏਅਰਪੋਰਟ ’ਤੇ ‘ਪੰਜਾਬ ਸਹਾਇਤਾ ਕੇਂਦਰ’ ਕੀਤਾ ਸਮਰਪਿਤ

08/08/2024 | Public Times Bureau | National

ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ-3 ਵਿਖੇ ‘ਪੰਜਾਬ ਸਹਾਇਤਾ ਕੇਂਦਰ’ ਦੇ ਨਾਮ ਹੇਠ ਆਹਲਾ ਦਰਜੇ ਦਾ ਐਨਆਰਆਈ ਸੁਵਿਧਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ।ਇਸ ਸਹਾਇਤਾ ਕੇਂਦਰ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਲਈ ਅੱਜ ਇਕ ਇਤਿਹਾਸਕ ਦਿਨ ਹੈ ਕਿਉਂਕਿ ਪੰਜਾਬ ਅਜਿਹਾ ਉਪਰਾਲਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਤੋਂ ਸੂਬਾ ਸਰਕਾਰ ਦੀ ਐਨਆਰਆਈ ਭਾਈਚਾਰੇ ਦੀ ਮਦਦ ਤੇ ਸਹਿਯੋਗ ਕਰਨ ਲਈ ਦ੍ਰਿੜ ਪ੍ਰਤੀਬੱਧਤਾ ਦਾ ਪ੍ਰਗਟਾਵਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ 24 ਘੰਟੇ ਕਾਰਜਸ਼ੀਲ ਰਹੇਗਾ ਅਤੇ ਇਸ ਟਰਮੀਨਲ ਉੱਤੇ ਆਉਣ ਵਾਲੇ ਐਨਆਰਆਈਜ਼ ਤੇ ਹੋਰ ਮੁਸਾਫਰਾਂ ਨੂੰ ਸਹਾਇਤਾ ਪ੍ਰਦਾਨ ਕਰੇਗਾ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੇਂਦਰ ਕੋਲ ਦੋ ਇਨੋਵਾ ਕਾਰਾਂ ਹੋਣਗੀਆਂ ਜੋ ਮੁਸਾਫਰਾਂ ਨੂੰ ਪੰਜਾਬ ਭਵਨ ਜਾਂ ਹੋਰ ਨੇੜਲੀਆਂ ਥਾਵਾਂ ਉੱਤੇ ਲਿਜਾਣ ਲਈ ਸਹਾਇਤਾ ਕਰਨਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਯਾਤਰੀ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਕਿਸੇ ਵੇਲੇ ਵੀ ਹਵਾਈ ਉਡਾਨਾਂ ਦੇ ਪਹੁੰਚਣ, ਉਡਾਨਾਂ ਦੇ ਸਮੇਂ, ਟੈਕਸੀ ਸਰਵਿਸ, ਹਵਾਈ ਅੱਡੇ ਉਤੇ ਗੁਆਚੇ ਸਾਮਾਨ ਬਾਰੇ ਸੂਚਿਤ ਕਰਨ ਜਾਂ ਕੋਈ ਹੋਰ ਸਹਾਇਤਾ ਲਈ ਇਸ ਕੇਂਦਰ ਤੱਕ ਪਹੁੰਚ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇ ਕਿਸੇ ਕਿਸਮ ਦੀ ਐਮਰਜੈਂਸੀ ਆਉਂਦੀ ਹੈ ਤਾਂ ਨਵੀਂ ਦਿੱਲੀ ਸਥਿਤ ਪੰਜਾਬ ਭਵਨ, ਕਾਪਰਨਿਕਸ ਮਾਰਗ ਵਿਖੇ ਕੁਝ ਕਮਰੇ ਵੀ ਮੁਸਾਫਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਨੂੰ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਸਹਾਇਤਾ ਲੈਣ ਲਈ 011-61232182 ਉਤੇ ਸੰਪਰਕ ਕੀਤਾ ਜਾ ਸਕਦਾ ਹੈ।


A Big Gift From The Chief Minister To The Nri Community punjab Aid Kendra Was Dedicated At Delhi Airport


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App