ਹਿਮਾਚਲ ਪ੍ਰਦੇਸ਼ 'ਚ ਬੱਦਲ ਫਟਣ ਤੋਂ ਬਾਅਦ ਹੁਣ ਮੰਡੀ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.3 ਮਾਪੀ ਗਈ ਹੈ। ਇਸ ਦਾ ਕੇਂਦਰ ਜ਼ਮੀਨ ਤੋਂ ਪੰਜ ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਭੂਚਾਲ ਨਾਲ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।ਇਸ ਤੋਂ ਪਹਿਲਾਂ ਹਿਮਾਚਲ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਕਾਰਨ ਭਾਰੀ ਨੁਕਸਾਨ ਹੋਇਆ ਸੀ। ਬੱਦਲ ਫਟਣ ਕਾਰਨ ਆਏ ਹੜ੍ਹ ਨਾਲ 22 ਲੋਕਾਂ ਦੀ ਜਾਨ ਚਲੇ ਗਈ। ਨਾਲ ਹੀ 30 ਲੋਕ ਅਜੇ ਵੀ ਲਾਪਤਾ ਹਨ। ਇਸ ਕਾਰਨ ਲੋਕਾਂ ਵਿਚ ਪਹਿਲਾਂ ਹੀ ਡਰ ਦਾ ਮਾਹੌਲ ਹੈ। ਇਸ ਦੌਰਾਨ ਭੂਚਾਲ ਦੇ ਝਟਕਿਆਂ ਨਾਲ ਲੋਕ ਵੀ ਸਹਿਮ ਗਏ ਹਨ। ਸਿੱਕਮ ਦੇ ਸੋਰਾਂਗ ਵਿਚ ਵੀ ਭੂਚਾਲ ਕਾਰਨ ਧਰਤੀ ਹਿੱਲੀ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.4 ਮਾਪੀ ਗਈ। ਲੋਕ ਘਰਾਂ ਤੋਂ ਬਾਹਰ ਆ ਕੇ ਖੜ੍ਹੇ ਹੋ ਗਏ। ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
Earthquake Shocks Felt In The Market Of Himachal
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)