ਆਨਲਾਈਨ ਡੈਸਕ, ਨਵੀਂ ਦਿੱਲੀ : ਦਿੱਲੀ ਸ਼ਰਾਬ ਘੁਟਾਲਾ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੇਲ੍ਹ ਤੋਂ ਬਾਹਰ ਹਨ। ਸਿਸੋਦੀਆ ਨੇ ਸ਼ਨੀਵਾਰ ਨੂੰ ਜੇਲ੍ਹ ਤੋਂ ਬਾਹਰ ਆਉਂਦੇ ਹੀ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਵਿਰੋਧੀ ਧਿਰ ਦੇ ਆਗੂ ਤਾਨਾਸ਼ਾਹੀ ਖ਼ਿਲਾਫ਼ ਇੱਕਜੁੱਟ ਹੋ ਜਾਂਦੇ ਹਨ ਤਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 24 ਘੰਟਿਆਂ ਵਿੱਚ ਜੇਲ੍ਹ ਵਿੱਚੋਂ ਬਾਹਰ ਆ ਜਾਣਗੇ।
ਸਿਸੋਦੀਆ ਨੇ ਭਾਰਤੀ ਜਨਤਾ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਇਹ ਵੀ ਕਿਹਾ ਕਿ ਇਹ ਲੋਕ ਸੰਵਿਧਾਨ ਤੋਂ ਜ਼ਿਆਦਾ ਤਾਕਤਵਰ ਨਹੀਂ ਹਨ। ਦਿੱਲੀ 'ਚ 'ਆਪ' ਹੈੱਡਕੁਆਰਟਰ 'ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਕਿਹਾ ਕਿ ਹਰ ਵਿਅਕਤੀ ਨੂੰ ਇਸ ਤਾਨਾਸ਼ਾਹੀ ਵਿਰੁੱਧ ਲੜਨਾ ਪਵੇਗਾ, ਜੋ ਨਾ ਸਿਰਫ ਨੇਤਾਵਾਂ ਨੂੰ ਜੇਲ੍ਹਾਂ 'ਚ ਡੱਕ ਰਹੀ ਹੈ ਸਗੋਂ ਨਾਗਰਿਕਾਂ ਨੂੰ ਵੀ ਪ੍ਰੇਸ਼ਾਨ ਕਰ ਰਹੀ ਹੈ।
ਸਾਬਕਾ ਉਪ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਦੇ ਕੰਮ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਸਿਸੋਦੀਆ ਨੇ 'ਆਪ' ਵਰਕਰਾਂ ਨੂੰ ਕਿਹਾ ਕਿ ਅਸੀਂ ਤਾਂ ਰੱਥ ਦੇ ਘੋੜੇ ਹਾਂ, ਪਰ ਸਾਡਾ ਅਸਲੀ ਰਥੀ ਜੇਲ 'ਚ ਹੈ, ਉਹ ਜਲਦੀ ਹੀ ਬਾਹਰ ਆ ਜਾਵੇਗਾ। ਉਨ੍ਹਾਂ ਆਮ ਆਦਮੀ ਪਾਰਟੀ ਦੇ ਸੈਂਕੜੇ ਵਰਕਰਾਂ ਨੂੰ ਦੇਸ਼ ਅੰਦਰ ਤਾਨਾਸ਼ਾਹੀ ਵਿਰੁੱਧ ਲੜਨ ਦਾ ਸੱਦਾ ਦਿੱਤਾ।
After Coming Out Of Tihar Manish Sisodia Claims Kejriwal Will Come Out Of Jail In 24 Hours Otherwise
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)