ਦਿੱਲੀ ਹਾਈ ਕੋਰਟ ਨੇ ਧੋਖਾਧੜੀ ਅਤੇ ਗ਼ਲਤ ਤਰੀਕੇ ਨਾਲ ਓਬੀਸੀ ਅਤੇ ਅਪੰਗਤਾ ਕੋਟਾ ਲਾਭ ਪ੍ਰਾਪਤ ਕਰਨ ਦੇ ਮਾਮਲੇ ਵਿੱਚ ਸਾਬਕਾ ਆਈਏਐਸ ਸਿਖਿਆਰਥੀ ਪੂਜਾ ਖੇਦਕਰ ਨੂੰ ਰਾਹਤ ਦਿੱਤੀ ਹੈ। ਅਦਾਲਤ ਨੇ ਦਿੱਲੀ ਪੁਲਿਸ ਨੂੰ 21 ਅਗਸਤ ਤੱਕ ਪੂਜਾ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਪੂਜਾ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਹਾਲ ਹੀ ਵਿੱਚ, ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ 31 ਜੁਲਾਈ ਨੂੰ ਪੂਜਾ ਦੀ ਉਮੀਦਵਾਰੀ ਰੱਦ ਕਰ ਦਿੱਤੀ ਹੈ ਅਤੇ ਉਸ ਨੂੰ ਭਵਿੱਖ ਵਿੱਚ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਤੋਂ ਰੋਕ ਦਿੱਤਾ ਹੈ। ਸਾਬਕਾ IAS ਪੂਜਾ ਖੇਡਕਰ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, UPSC ਨੇ ਰੱਦ ਕੀਤੀ ਉਮੀਦਵਾਰੀ ਪੂਜਾ ਖੇਡਕਰ ਤੋਂ ਅਧਿਕਾਰੀ ਦਾ ਦਰਜਾ ਖੋਹਿਆ, UPSC ਨੇ ਉਸ ਦੀ ਉਮੀਦਵਾਰੀ ਰੱਦ ਕਰ ਦਿੱਤੀ; ਸਰਕਾਰੀ ਨੌਕਰੀ ਲਈ ਅਯੋਗ ਹੈ
ਜ਼ਿਕਰਯੋਗ ਹੈ ਕਿ ਖੇਡਕਰ ਨੇ ਰਿਜ਼ਰਵੇਸ਼ਨ ਲਾਭ ਲੈਣ ਲਈ ਯੂਪੀਐਸਸੀ ਸਿਵਲ ਸਰਵਿਸਿਜ਼ ਪ੍ਰੀਖਿਆ-2022 ਲਈ ਆਪਣੀ ਅਰਜ਼ੀ ਵਿੱਚ ਗ਼ਲਤ ਜਾਣਕਾਰੀ ਦਿੱਤੀ ਸੀ। 1 ਅਗਸਤ ਨੂੰ ਹੇਠਲੀ ਅਦਾਲਤ ਨੇ ਉਸ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਸੀ ਕਿ ਪੂਜਾ 'ਤੇ ਗੰਭੀਰ ਦੋਸ਼ ਹਨ, ਜਿਨ੍ਹਾਂ ਦੀ ਪੂਰੀ ਜਾਂਚ ਦੀ ਲੋੜ ਹੈ। ਖੇਡਕਰ ਨੇ ਹੇਠਲੀ ਅਦਾਲਤ ਦੇ ਸਾਹਮਣੇ ਕਿਹਾ ਸੀ ਕਿ ਉਸ ਨੂੰ ਗ੍ਰਿਫਤਾਰੀ ਦਾ ਖ਼ਤਰਾ ਹੈ, ਅਜਿਹੇ ਵਿਚ ਉਸ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ। ਹਾਲਾਂਕਿ, ਹੇਠਲੀ ਅਦਾਲਤ ਨੇ ਕਿਹਾ ਸੀ ਕਿ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਨੂੰ ਸਥਾਪਤ ਕਰਨ ਲਈ ਮੁਲਜ਼ਮਾਂ ਤੋਂ ਹਿਰਾਸਤ ਵਿੱਚ ਪੁੱਛਗਿੱਛ ਦੀ ਲੋੜ ਹੈ। ਨਾਲ ਹੀ ਦਿੱਲੀ ਪੁਲਿਸ ਨੂੰ ਇਸ ਮਾਮਲੇ ਦੀ ਪੂਰੀ ਨਿਰਪੱਖਤਾ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਸਨ।
The Delhi High Court Has Stayed The Arrest Of Dismissed Ias Trainee Pooja Khelkar Till August 21
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)