ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਵਿਚ ਬਦਮਾਸ਼ਾਂ ਨੇ ਦਿਨ-ਦਿਹਾੜੇ ਸਕੂਲੀ ਬੱਸਾਂ ਉਤੇ ਗੋਲੀਆਂ ਚਲਾ ਦਿੱਤੀਆਂ। ਅਪਰਾਧੀਆਂ ਨੇ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਉਤੇ ਕਈ ਰਾਉਂਡ ਫਾਇਰ ਕੀਤੇ ਹਨ। ਹਾਲਾਂਕਿ ਡਰਾਈਵਰ ਦੀ ਸਿਆਣਪ ਸਦਕਾ ਵਿਦਿਆਰਥੀਆਂ ਦੀ ਜਾਨ ਬਚ ਗਈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦਰਅਸਲ, ਦੇਵਬੰਦ ਦੇ ਸਰਵੋਦਿਆ ਪਬਲਿਕ ਸਕੂਲ ਦੀ ਬੱਸ ਸ਼ਨੀਵਾਰ ਦੁਪਹਿਰ 1:10 ਵਜੇ ਸਕੂਲ ਦੇ 20 ਬੱਚਿਆਂ ਨੂੰ ਲੈ ਕੇ ਰਵਾਨਾ ਹੋਈ ਸੀ।ਇਹ ਬੱਸ ਦਿਵਾਲਹੇੜੀ ਪਿੰਡ ਦੇ ਬੱਚਿਆਂ ਨੂੰ ਛੱਡਣ ਜਾ ਰਹੀ ਸੀ। ਪਰ ਇਸ ਦੌਰਾਨ ਜਦੋਂ ਬੱਸ ਮਕਬਰਾ ਪਿੰਡ ਤੋਂ ਅੱਗੇ ਰਜਬਾਹਾ ਪਹੁੰਚੀ ਤਾਂ ਕੁਝ ਸ਼ਰਾਰਤੀ ਅਨਸਰਾਂ ਨੇ ਬੱਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।
ਬਦਮਾਸ਼ ਬੁਲੇਟ ਅਤੇ ਇਕ ਬਾਈਕ ‘ਤੇ ਸਵਾਰ ਸਨ। ਕੁੱਲ 5 ਬਦਮਾਸ਼ਾਂ ਨੂੰ ਦੇਖ ਕੇ ਡਰਾਈਵਰ ਨੇ ਬੱਸ ਨਹੀਂ ਰੋਕੀ। ਡਰਾਈਵਰ ਨੂੰ ਪਹਿਲਾਂ ਹੀ ਸ਼ੱਕ ਹੋਇਆ ਅਤੇ ਉਸ ਨੇ ਬੱਸ ਰੋਕਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਗੁੱਸੇ ‘ਚ ਆ ਕੇ ਬਦਮਾਸ਼ਾਂ ਨੇ ਹਵਾ ‘ਚ ਗੋਲੀਆਂ ਚਲਾ ਕੇ ਧਮਕਾਇਆ, ਪਰ ਬੱਸ ਡਰਾਈਵਰ ਨੇ ਸਮਝਦਾਰੀ ਤੋਂ ਕੰਮ ਲਿਆ ਅਤੇ ਬੱਸ ਦੀ ਰਫ਼ਤਾਰ ਤੇਜ਼ ਰੱਖੀ। ਇਸ ਦੌਰਾਨ ਮੁਲਜ਼ਮਾਂ ਨੇ ਬੱਸ ਉਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪਰ ਡਰਾਈਵਰ ਨੇ ਬੱਸ ਨਹੀਂ ਰੋਕੀ। ਗੋਲੀਆਂ ਦੀ ਆਵਾਜ਼ ਸੁਣ ਕੇ ਦਹਿਸ਼ਤ ਫੈਲ ਗਈ। ਆਸ-ਪਾਸ ਮੌਜੂਦ ਲੋਕ ਵੀ ਮੌਕੇ ‘ਤੇ ਪਹੁੰਚ ਗਏ। ਹਾਲਾਂਕਿ ਬੱਸ ਤੇਜ਼ ਰਫਤਾਰ ‘ਚ ਜਾਂਦੀ ਦੇਖ ਕੇ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। ਹੁਣ ਇਸ ਹਾਦਸੇ ਤੋਂ ਬਾਅਦ ਹਲਚਲ ਮਚ ਗਈ ਹੈ। ਅਧਿਕਾਰੀਆਂ ਨੇ ਵੀ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ
Firing On A School Bus Full Of Students Saved Due To The Courage Of The Driver
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)