ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਬੀਤੇ ਕੱਲ੍ਹ ਗਾਂਧੀ ਜਯੰਤੀ ਦੇ ਮੌਕੇ ‘ਤੇ ਗਾਂਧੀ ‘ਤੇ ਵਿਵਾਦਿਤ ਬਿਆਨ ਦਿੱਤਾ ਸੀ। ਕੰਗਨਾ ਰਣੌਤ ਨੇ ਇਕ ਸਮਾਗਮ ਵਿਚ ਸੰਬੋਧਨ ਕਰਦਿਆਂ ਕੰਗਨਾ ਰਣੌਤ ਨੇ ਕਿਹਾ ਕਿ ਸਾਡੇ ਅੱਗੇ-ਪਿੱਛੇ ਦੇ ਸੂਬਿਆਂ ਤੋਂ ਨਵੀਆਂ-ਨਵੀਆਂ ਚੀਜ਼ਾਂ ਇੱਥੇ ਆਉਣ ਲੱਗ ਜਾਂਦੀਆਂ ਹਨ। ਭਾਵੇਂ ਚਿੱਟਾ ਹੋਵੇ, ਭਾਵੇ ਉਗਰਤਾ ਹੋਵੇ, ਭਾਵੇਂ ਕੁਝ ਵੀ ਹੋਵੇ, ਤੁਹਾਨੂੰ ਪਤਾ ਹੀ ਹੈ ਮੈਂ ਕਿਸ ਸੂਬੇ ਦੀ ਗੱਲ ਕਰ ਰਹੀ ਹਾਂ। ਇਨ੍ਹਾਂ ਦਾ ਸੁਭਾਅ ਬੜਾ ਗਰਮ ਹੁੰਦਾ ਹੈ ਤੇ ਬੜੇ ਹੁੱਲੜਬਾਜ਼ ਹੁੰਦੇ ਹਨ। ਇਹ ਨਸ਼ੇ ਕਰਦੇ ਨੇ, ਸ਼ਰਾਬਾਂ ਪੀਂਦੇ ਨੇ ਤੇ ਹੁੱਲੜਬਾਜ਼ੀ ਕਰਦੇ ਹਨ। ਮੇਰੀ ਹਿਮਾਚਲ ਦੇ ਬੱਚਿਆਂ ਨੂੰ ਅਪੀਲ ਹੈ ਕਿ ਉਹ ਇਨ੍ਹਾਂ ਦੇ ਪ੍ਰਭਾਅ ਵਿਚ ਨਾ ਆਉਣ। ਅਸੀਂ ਇਨ੍ਹਾਂ ਤੋਂ ਕੁਝ ਨਹੀਂ ਸਿਖਣਾ। ਇਨ੍ਹਾਂ ਨੇ ਸਾਡੀ ਜਵਾਨੀ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ।
ਦੱਸ ਦਈਏ ਕਿ ਕੰਗਨਾ ਨੇ ਗਾਂਧੀ ਜਯੰਤੀ ਮੌਕੇ ਵੀ ਅਜਿਹਾ ਬਿਆਨ ਦਿੱਤਾ ਸੀ ਕਿ ਉਨ੍ਹਾਂ ਦੀ ਆਪਣੀ ਪਾਰਟੀ ਵਿਚੋਂ ਹੀ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਨੇ ਕਿਹਾ ਕਿ ਕੰਗਨਾ ਰਣੌਤ ਜੋ ਕਿ ਮੰਡੀ ਤੋਂ ਸੰਸਦ ਮੈਂਬਰ ਅਤੇ ਫਿਲਮ ਸਟਾਰ ਵੀ ਹੈ। ਉਨ੍ਹਾਂ ਨੇ ਗਾਂਧੀ ਬਾਰੇ ਬਿਆਨ ਦਿੱਤਾ ਹੈ। ਜੋ ਕਿ ਬਹੁਤ ਹੀ ਸ਼ਰਮਨਾਕ ਹੈ। ਗਰੇਵਾਲ ਨੇ ਕਿਹਾ ਕਿ ਕੰਗਨਾ ਮਹਾਤਮਾ ਗਾਂਧੀ ਨੂੰ ਪਸੰਦ ਨਹੀਂ ਕਰਦੀ ਸੀ। ਪਰ ਉਹ ਲਾਲ ਬਹਾਦਰ ਸ਼ਾਸਤਰੀ ਨੂੰ ਪਸੰਦ ਕਰਦੇ ਸਨ।
In An Event In Himachal Kangana Again Defamed Punjabis They Drink Drugs Alcohol And Do Hooliganism
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)