ਕੋਲਕਾਤਾ ਦੇ ਆਰਜੀ ਕਰ ਹਸਪਤਾਲ ਵਿੱਚ ਸਿਖਿਆਰਥੀ ਮਹਿਲਾ ਡਾਕਟਰ ਨਾਲ ਵਾਪਰੀ ਬੇਰਹਿਮੀ ਦੀ ਘਟਨਾ ਤੋਂ ਪਹਿਲਾਂ ਮੈਡੀਕਲ ਦੀਆਂ ਕਈ ਵਿਦਿਆਰਥਣਾਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਚੁੱਕੀਆਂ ਹਨ। ਹਸਪਤਾਲ ਵਿੱਚ ਜੂਨੀਅਰ ਡਾਕਟਰਾਂ ਨੂੰ ਧਮਕੀਆਂ ਦੇਣ ਦੇ ਦੋਸ਼ਾਂ ਦੀ ਜਾਂਚ ਲਈ ਬਣਾਈ ਗਈ ਅੰਦਰੂਨੀ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਵਿੱਚ ਇਹ ਦਾਅਵਾ ਕੀਤਾ ਹੈ।ਇਹ ਦੋਸ਼ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੇ ਨਜ਼ਦੀਕੀ ਜੂਨੀਅਰ ਡਾਕਟਰਾਂ 'ਤੇ ਲਗਾਇਆ ਗਿਆ ਹੈ। ਇੰਨਾ ਹੀ ਨਹੀਂ ਕਮੇਟੀ ਨੇ ਆਪਣੀ ਰਿਪੋਰਟ 'ਚ ਕਿਹਾ ਹੈ ਕਿ ਹਸਪਤਾਲ 'ਚ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ ਲੰਬੇ ਸਮੇਂ ਤੋਂ ਸਰਗਰਮ ਹੈ।ਸੰਦੀਪ ਘੋਸ਼ ਦੇ ਨਜ਼ਦੀਕੀ ਜੂਨੀਅਰ ਡਾਕਟਰ ਵੀ ਇਸ ਨਾਲ ਜੁੜੇ ਹੋਏ ਹਨ। ਕਰੀਬ 80 ਜੂਨੀਅਰ ਡਾਕਟਰਾਂ ਨੇ ਗਵਾਹੀ ਦਿੱਤੀ ਹੈ।
ਜਾਂਚ ਕਮੇਟੀ ਨੇ ਹਸਪਤਾਲ ਪ੍ਰਸ਼ਾਸਨ ਨੂੰ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਸਿਫ਼ਾਰਸ਼ ਕੀਤੀ ਹੈ। ਕਾਲਜ ਕੌਂਸਲ ਨੇ ਆਪਣੀ ਪ੍ਰਵਾਨਗੀ ਦੀ ਮੋਹਰ ਲਾ ਦਿੱਤੀ ਹੈ। ਕੋਲਕਾਤਾ ਦੇ ਆਰਜੀ ਕਰ ਹਸਪਤਾਲ 'ਚ ਸਿਖਿਆਰਥੀ ਮਹਿਲਾ ਡਾਕਟਰ 'ਤੇ ਹੋਈ ਬੇਰਹਿਮੀ ਦੀ ਘਟਨਾ ਨੂੰ ਲੈ ਕੇ ਵੱਡੇ ਪੱਧਰ 'ਤੇ ਪ੍ਰਦਰਸ਼ਨਾਂ ਦਰਮਿਆਨ ਸੂਬੇ ਦੇ ਬੀਰਭੂਮ ਜ਼ਿਲ੍ਹੇ ਦੇ ਰਾਮਪੁਰਹਾਟ ਖੇਤਰ ਦੇ ਪ੍ਰਾਇਮਰੀ ਹੈਲਥ ਸੈਂਟਰ 'ਚ ਨਰਸ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਇਲਜ਼ਾਮ ਉੱਥੇ ਦੇ ਇੱਕ ਡਾਕਟਰ 'ਤੇ ਲਗਾਇਆ ਗਿਆ ਹੈ। ਨਰਸ ਨੇ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਹੈ। ਚਯਨ ਮੁਖੋਪਾਧਿਆਏ ਨਾਂ ਦਾ ਡਾਕਟਰ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਫਰਾਰ ਹੈ। ਪੁਲਿਸ ਉਸ ਦੀ ਭਾਲ ਕਰ ਰਹੀ ਹੈ।
Many Female Medical Students Have Been Victims Of Sexual Harassment In Rg Kar Hospital
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)