NCP ਦੇ ਬਾਬਾ ਸਿੱਦੀਕ ਨੂੰ 3 ਬੰਦਿਆਂ ਨੇ ਮਾਰੀ ਗੋਲੀ, ਗੋਲੀ ਮਾਰ ਕੇ ਕ.ਤ.ਲ

13/10/2024 | Public Times Bureau | Mumbai

ਐੱਨਸੀਪੀ (ਅਜੀਤ ਪਵਾਰ ਧੜੇ) ਦੇ ਸੀਨੀਅਰ ਆਗੂ ਬਾਬਾ ਸਿੱਦੀਕੀ ਦੀ ਸ਼ਨੀਵਾਰ ਦੇਰ ਰਾਤ ਮੁੰਬਈ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਬਾਬਾ ਨੂੰ ਉਦੋਂ ਗੋਲੀ ਮਾਰ ਦਿੱਤੀ ਜਦੋਂ ਉਹ ਆਪਣੇ ਵਿਧਾਇਕ ਪੁੱਤਰ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਤੋਂ ਬਾਹਰ ਆ ਰਹੇ ਸੀ। ਇਸ ਦੌਰਾਨ ਤਿੰਨ ਹਮਲਾਵਰ ਉਥੇ ਆਏ ਅਤੇ ਦੋ ਤੋਂ ਤਿੰਨ ਰਾਉਂਡ ਫਾਇਰ ਕੀਤੇ। ਹਮਲਾਵਰਾਂ ਨੇ ਮੂੰਹ 'ਤੇ ਰੁਮਾਲ ਬੰਨ੍ਹੇ ਹੋਏ ਸਨ। ਬਾਬਾ ਸਿੱਦੀਕੀ ਦੀ ਛਾਤੀ 'ਤੇ ਵੀ ਗੋਲੀ ਲੱਗੀ ਸੀ। ਉਨ੍ਹਾਂ ਨੂੰ ਤੁਰੰਤ ਲੀਲਾਵਤੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਪਰ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ।

ਬਾਬਾ ਸਿੱਦੀਕੀ ਦੇ ਕਤਲ ਬਾਰੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਿਰਮਲ ਨਗਰ ਵਿੱਚ ਕੋਲਗੇਟ ਗਰਾਊਂਡ ਨੇੜੇ ਉਨ੍ਹਾਂ ਦੇ ਵਿਧਾਇਕ ਪੁੱਤਰ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਦੇ ਬਾਹਰ ਗੋਲੀਬਾਰੀ ਕੀਤੀ ਗਈ। ਅਧਿਕਾਰੀ ਨੇ ਕਿਹਾ, "ਦੋ ਤੋਂ ਤਿੰਨ ਰਾਉਂਡ ਗੋਲੀਬਾਰੀ ਹੋਈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਟੀਮਾਂ ਇਲਾਕੇ ਵਿੱਚ ਪਹੁੰਚ ਗਈਆਂ ਹਨ।" ਮੁੰਬਈ ਪੁਲਿਸ ਨੇ ਬਾਬਾ ਸਿੱਦੀਕੀ ਦੇ ਕਤਲ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਮੁਲਜ਼ਮ ਹਰਿਆਣਾ ਦਾ ਰਹਿਣ ਵਾਲਾ ਹੈ, ਜਦਕਿ ਦੂਜਾ ਯੂਪੀ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਤੀਜੇ ਮੁਲਜ਼ਮ ਦੀ ਭਾਲ ਜਾਰੀ ਹੈ। ਬਾਬਾ ਸਿੱਦੀਕੀ ਨੇ ਆਪਣੇ ਸਿਆਸੀ ਜੀਵਨ ਦਾ ਲੰਮਾ ਸਮਾਂ ਕਾਂਗਰਸ ਵਿੱਚ ਬਿਤਾਇਆ ਅਤੇ ਤਿੰਨ ਵਾਰ ਵਿਧਾਇਕ ਰਹੇ। ਉਨ੍ਹਾਂ ਦਾ ਪੁੱਤਰ ਜੀਸ਼ਾਨ ਵੀ ਵਿਧਾਇਕ ਹੈ। ਮੁੰਬਈ ਪੁਲਿਸ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਇਹ ਸੁਪਾਰੀ ਕਤਲ ਦਾ ਮਾਮਲਾ ਵੀ ਹੋ ਸਕਦਾ ਹੈ। ਇਸ ਐਂਗਲ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸੂਬੇ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਹੈ ਕਿ ਇਸ ਮਾਮਲੇ 'ਚ ਜੋ ਵੀ ਦੋਸ਼ੀ ਹੋਵੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


Ncp s Baba Siddique Was Shot By 3 Men Shot And Killed


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App