ਫਾਜ਼ਿਲਕਾ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਫਾਜ਼ਿਲਕਾ ਦੇ ਸਾਰੇ ਸਕੂਲ ਅਗਲੇ ਹੁਕਮਾਂ ਤੱਕ ਮੁਕੰਮਲ ਬੰਦ ਕਰਨੇ ਦੇ ਆਦੇਸ਼ ਜਾਰੀ ਕੀਤੇ।ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸੈਕੰਡਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਫ਼ਾਜ਼ਿਲਕਾ ਦੇ ਸਮੂਹ ਸਕੂਲ ਮੁੱਖੀ ਸਰਕਾਰੀ/ਏਡਿਡ/ਪ੍ਰਾਈਵੇਟ ਜ਼ਿਲ੍ਹਾ ਫ਼ਾਜ਼ਿਲਕਾ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਜ਼ੁਬਾਨੀ ਹੁਕਮਾਂ ਅਨੁਸਾਰ ਸਾਰੇ ਸਕੂਲ ਅਗਲੇ ਹੁਕਮ ਤੱਕ ਬੰਦ ਰਹਿਣਗੇ ਦੇ ਆਦੇਸ਼ ਜਾਰੀ ਹੋਏ ਹਨ।ਇਸ ਫੈਸਲੇ ਦੇ ਪਿੱਛੇ ਦੇ ਕਾਰਨਾਂ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ, ਪਰ ਇਹ ਕਦਮ ਭਾਰਤ ਵੱਲੋਂ ਪਾਕਿਸਤਾਨ ਵਿੱਚ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਦੇ ਹਾਲਾਤਾਂ ਨੂੰ ਦੇਖਦੇ ਹੋਏ ਸੁਰੱਖਿਆ ਅਤੇ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਚੁੱਕਿਆ ਗਿਆ ਹੈ। ਜਿਵੇਂ ਹੀ ਕੋਈ ਹੋਰ ਨਵਾਂ ਆਰਡਰ ਮਿਲੇਗਾ, ਸਕੂਲਾਂ ਨੂੰ ਸੂਚਿਤ ਕੀਤਾ ਜਾਵੇਗਾ। ਸਾਰੇ ਸਕੂਲ ਮੁਖੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਬਿਨਾਂ ਪਹਿਲਾਂ ਇਜਾਜ਼ਤ ਦੇ ਆਪਣਾ ਸਟੇਸ਼ਨ ਨਾ ਛੱਡਣ।
Dc Orders Complete Closure Of Schools In This District Till Further Orders Know The Reason
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)