ਤੇਲੰਗਾਨਾ ਤੋਂ ਮਾੜੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜਿੱਥੇ ਇੱਕ ਦਵਾਲੀ ਵਾਲੀ ਫੈਕਟਰੀ ਦੇ ਵਿੱਚ ਧਮਾਕਾ ਹੋ ਗਿਆ ਜਿਸ ਤੋਂ ਬਾਅਦ ਅੱਗ ਲੱਗ ਗਈ। ਸੰਗਾ ਰੈੱਡੀ ਜ਼ਿਲ੍ਹੇ ਵਿਚ ਦਵਾਈ ਫੈਕਟਰੀ ਵਿੱਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 34 ਹੋ ਗਈ ਹੈ। ਫੈਕਟਰੀ ਦੇ ਮਲਬੇ ਵਿਚੋਂ 31 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦਕਿ ਹਸਪਤਾਲ ਵਿੱਚ 3 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਵਿੱਚ 30 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਸੰਗਾ ਰੈੱਡੀ ਦੇ ਐਸ.ਪੀ. ਪਰਿਤੋਸ਼ ਪੰਕਜ ਨੇ ਇਹ ਜਾਣਕਾਰੀ ਦਿੱਤੀ। ਇਹ ਧਮਾਕਾ 30 ਜੂਨ ਨੂੰ ਫੈਕਟਰੀ ਦੀ ਰੀਐਕਟਰ ਯੂਨਿਟ ਵਿੱਚ ਹੋਇਆ ਸੀ। ਹਾਦਸਾ ਸਵੇਰੇ 8:15 ਵਜੇ ਤੋਂ 9:30 ਵਜੇ ਦੇ ਵਿਚਕਾਰ ਪਾਸ਼ਮਿਲਾਰਮ ਇੰਡਸਟਰੀਅਲ ਏਰੀਆ 'ਚ ਸਥਿਤ ਸਿਗਾਚੀ ਇੰਡਸਟਰੀਜ਼ ਵਿੱਚ ਵਾਪਰਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ (PMNRF) ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ₹2 ਲੱਖ ਅਤੇ ਜ਼ਖ਼ਮੀਆਂ ਨੂੰ ₹50 ਹਜ਼ਾਰ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ।
ਸਿਹਤ ਮੰਤਰੀ ਦਾਮੋਦਰ ਰਾਜਾ ਨਰਸਿੰਹਾ ਨੇ ਦੱਸਿਆ ਕਿ ਮੁੱਖ ਮੰਤਰੀ ਏ. ਰੇਵੰਤ ਰੈੱਡੀ ਮੰਗਲਵਾਰ (1 ਜੁਲਾਈ 2025) ਸਵੇਰੇ ਹਾਦਸਾ ਸਥਾਨ ਦਾ ਦੌਰਾ ਕਰਨਗੇ। ਇਸ ਤੋਂ ਪਹਿਲਾਂ ਇੱਕ ਅਧਿਕਾਰਕ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਮੁੱਖ ਮੰਤਰੀ ਏ. ਰੇਵੰਤ ਰੈੱਡੀ ਨੇ ਇਸ ਘਟਨਾ 'ਤੇ ਦੁੱਖ ਜ਼ਾਹਰ ਕੀਤਾ ਅਤੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਫਸੇ ਹੋਏ ਮਜ਼ਦੂਰਾਂ ਨੂੰ ਬਚਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣ ਅਤੇ ਉਨ੍ਹਾਂ ਨੂੰ ਆਧੁਨਿਕ ਇਲਾਜ ਸਹੂਲਤਾਂ ਉਪਲਬਧ ਕਰਵਾਈਆਂ ਜਾਣ। ਕੰਪਨੀ ਨੇ ਦੱਸਿਆ ਕਿ ਉਹ ਜਾਨ ਤੇ ਮਾਲ ਦੇ ਨੁਕਸਾਨ ਉੱਤੇ ਗਹਿਰੀ ਸ਼ੋਕ ਸੰਵੇਦਨਾ ਪ੍ਰਗਟ ਕਰਦੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਦਿਲੋਂ ਸਮਵੇਦਨਾ ਜਤਾਉਂਦੀ ਹੈ। ਕੰਪਨੀ ਨੇ ਇਹ ਵੀ ਸਪਸ਼ਟ ਕੀਤਾ ਕਿ ਇਹ ਯੂਨਿਟ ਇੰਸ਼ੋਰਡ ਸੀ। ਕੰਪਨੀ ਨੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ।
Death Toll In Chemical Factory Blast Reaches 34 31 Bodies Found In Debris 3 Dead Rescue Underway
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)