ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਆਈ ਹੈ। ਜਿਥੇ ਕਿ ਇਕੋ ਘਰ 'ਚੋਂ ਪੰਜ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਜਿਸ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕਾਂ ਦੀ ਪਛਾਣ ਗੁਆਂਢੀ ਰਾਜ ਕਰਨਾਟਕ ਦੇ ਕਲਬੁਰਗੀ ਜ਼ਿਲ੍ਹੇ ਦੇ ਵਸਨੀਕ ਵਜੋਂ ਹੋਈ ਹੈ। ਪੁਲਿਸ ਦੇ ਅਨੁਸਾਰ ਪੂਰੇ ਮਾਮਲੇ ਵਿੱਚ ਖੁਦਕੁਸ਼ੀ ਦਾ ਸ਼ੱਕ ਹੈ। ਮ੍ਰਿਤਕਾਂ ਵਿੱਚ ਇੱਕ 60 ਸਾਲਾ ਵਿਅਕਤੀ, ਉਸਦੀ 55 ਸਾਲਾ ਪਤਨੀ, ਜਵਾਈ, ਧੀ ਅਤੇ ਦੋ ਸਾਲਾ ਦੀ ਪੋਤੀ ਸ਼ਾਮਲ ਹਨ।
ਘਟਨਾ ਦੀ ਸੂਚਨਾ ਮਿਲਦੇ ਹੀ ਮੀਆਂਪੁਰ ਥਾਣੇ ਦੀ ਇੱਕ ਟੀਮ ਮੌਕੇ 'ਤੇ ਪਹੁੰਚੀ। ਇਸ ਮਾਮਲੇ ਵਿੱਚ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹ ਸ਼ੱਕ ਹੈ ਕਿ ਉਨ੍ਹਾਂ ਨੇ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕੀਤੀ ਹੈ। ਹਾਲਾਂਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਪਰਿਵਾਰ 2019 ਵਿੱਚ ਹੈਦਰਾਬਾਦ ਆਇਆ ਸੀ ਅਤੇ ਪਿਛਲੇ ਦੋ ਸਾਲਾਂ ਤੋਂ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਲਿਜਾਇਆ ਗਿਆ ਹੈ।
ਇਸ ਮਾਮਲੇ ਵਿੱਚ, ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਸ਼ੱਕ ਹੈ ਕਿ ਉਨ੍ਹਾਂ ਨੇ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕੀਤੀ ਹੈ। ਹਾਲਾਂਕਿ, ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਸ਼ੁਰੂਆਤੀ ਜਾਂਚ ਦੇ ਅਨੁਸਾਰ, ਅਧਿਕਾਰੀਆਂ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਵਿਅਕਤੀ ਨੇ ਕਰਜ਼ਾ ਲਿਆ ਸੀ ਅਤੇ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਸੀ।





