ਦਿੱਲੀ ਦੇ ਰੋਹਿਣੀ ਇਲਾਕੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਸੈਕਟਰ-16 ਸਥਿਤ ਪਾਕੇਟ ਜੀ-5 ਐਮਸੀਡੀ ਸਕੂਲ ਦੇ ਪਿੱਛੇ ਇੱਕ ਨਿਰਮਾਣ ਅਧੀਨ ਤਿੰਨ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ, ਜਿਸ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਮਲਬੇ ਹੇਠ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਫਾਇਰ ਵਿਭਾਗ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ। ਫਾਇਰ ਵਿਭਾਗ ਮੁਤਾਬਕ ਉਨ੍ਹਾਂ ਨੂੰ ਸ਼ਾਮ ਕਰੀਬ 4 ਵੱਜ ਕੇ 20 ਮਿੰਟ ’ਤੇ ਇਮਾਰਤ ਡਿੱਗਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੰਜ ਫਾਇਰ ਇੰਜਣਾਂ ਸਮੇਤ ਰਾਹਤ ਅਤੇ ਬਚਾਅ ਟੀਮਾਂ ਨੂੰ ਘਟਨਾ ਸਥਾਨ ’ਤੇ ਭੇਜਿਆ ਗਿਆ।
ਪੁਲਿਸ ਅਧਿਕਾਰੀਆਂ ਮੁਤਾਬਕ ਮੁੱਢਲੀ ਜਾਣਕਾਰੀ ਵਿੱਚ ਇਮਾਰਤ ਦੇ ਅੰਦਰ ਕੁਝ ਲੋਕਾਂ ਦੇ ਫਸੇ ਹੋਣ ਦੀ ਗੱਲ ਸਾਹਮਣੇ ਆਈ ਹੈ। ਬਚਾਅ ਕਰਮਚਾਰੀਆਂ ਵੱਲੋਂ ਮਲਬਾ ਹਟਾ ਕੇ ਫਸੇ ਹੋਏ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਫਿਲਹਾਲ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਸਥਾਨਕ ਲੋਕਾਂ ਅਨੁਸਾਰ ਇਮਾਰਤ ਵਿੱਚ ਉਸਾਰੀ ਦਾ ਕੰਮ ਚੱਲ ਰਿਹਾ ਸੀ। ਮੰਨਿਆ ਜਾ ਰਿਹਾ ਹੈ ਕਿ ਲਗਾਤਾਰ ਮੀਂਹ ਕਾਰਨ ਇਮਾਰਤ ਨੂੰ ਨੁਕਸਾਨ ਪਹੁੰਚਿਆ ਹੋ ਸਕਦਾ ਹੈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਲਾਂਕਿ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ। ਘਟਨਾ ਤੋਂ ਬਾਅਦ ਵੱਡੀ ਗਿਣਤੀ ਵਿੱਚ ਲੋਕ ਮੌਕੇ ’ਤੇ ਇਕੱਠੇ ਹੋ ਗਏ। ਪੁਲਿਸ ਨੇ ਇਲਾਕੇ ਨੂੰ ਘੇਰ ਕੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ, ਜਦਕਿ ਰਾਹਤ ਟੀਮਾਂ ਵੱਲੋਂ ਲਗਾਤਾਰ ਬਚਾਅ ਕਾਰਜ ਜਾਰੀ ਹਨ। ਅਧਿਕਾਰੀ ਪੂਰੇ ਮਾਮਲੇ ’ਤੇ ਨਜ਼ਰ ਰੱਖ ਰਹੇ ਹਨ।
Under construction Building Collapses In Delhi s Rohini Fear That People Are Trapped Under The Debris
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)